ਸੁਖਚੈਨ ਦੀਵਾ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ
ਸੁਖਚੈਨ ਦੀਵਾ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ
Publish Date: Sat, 17 Jan 2026 06:56 PM (IST)
Updated Date: Sat, 17 Jan 2026 06:58 PM (IST)
ਗੁਰਚਰਨ ਜੰਜੂਆ, ਪੰਜਾਬੀ ਜਾਗਰਣ, ਅਮਲੋਹ : ਨਸ਼ਾਮੁਕਤੀ ਮੋਰਚਾ ਦੇ ਹਲਕਾ ਵਾਈਸ ਕੋਆਰਡੀਨੇਟਰ ਵਜੋਂ ਸੇਵਾਵਾਂ ਨਿਭਾ ਰਹੇ ਯੂਥ ਆਗੂ ਸੁਖਚੈਨ ਸਿੰਘ ਬੈਨੀਪਾਲ ਦੀਵਾ ਵੱਲੋਂ ਆਮ ਆਦਮੀ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈ ਕਮਾਂਡ ਵੱਲੋਂ ਉਨ੍ਹਾਂ ਨੂੰ ਵਿਰਾਸਤ ਸੇਵਾ ਸੰਗਠਨ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਇਸ ਨਿਯੁਕਤੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਪੰਜਾਬ ਦੇ ਆਬਜ਼ਰਵਰ ਆਦਿਲ ਅਹਿਮਦ ਖਾਨ, ਹਲਕਾ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਵੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ।