ਹੜ੍ਹ ਪੀੜਤਾਂ ਦੀ ਚੜ੍ਹਦੀਕਲਾ ਲਈ ਸੁਖਮਨੀ ਸਾਹਿਬ ਦੇ ਪਾਠ ਦੇ ਪਾਏ ਭੋਗ
ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੜ੍ਹ ਪੀੜਤਾਂ ਦੀ ਚੜ੍ਹਦੀਕਲਾ ਲਈ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ
Publish Date: Wed, 03 Sep 2025 04:58 PM (IST)
Updated Date: Wed, 03 Sep 2025 04:58 PM (IST)

ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤ ਤੇ ਹੜ੍ਹ ਪੀੜਤ ਪਰਿਵਾਰਾਂ ਦੀ ਸੁੱਖ ਸਾਂਤੀ, ਚੜ੍ਹਦੀਕਲਾ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਿਲਬਰ ਸਿੰਘ ਵੱਲੋਂ ਰਸਭਿੰਨਾਂ ਕੀਰਤਨ ਕੀਤਾ ਗਿਆ। ਸਮਾਗਮ ਦੀ ਸਮਾਪਤੀ ਦੀ ਅਰਦਾਸ ਗਿਆਨੀ ਸਤਨਾਮ ਸਿੰਘ ਨੇ ਕੀਤੀ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਜੀ ਵੱਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਪੰਜਾਬ ਵਿੱਚ ਹੜਾਂ ਦੀ ਮਾਰ ਨਾਲ ਹੇਠ ਆਏ ਇਲਾਕਿਆਂ ਵਿਚ ਮੱਦਦ ਕਰਨ ਲਈ ਵੀ ਪ੍ਰੇਰਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਲਕਾ ਇੰਚਾਰਜ ਸ੍ਰੀ ਫ਼ਤਹਿਗੜ੍ਹ ਸਾਹਿਬ ਜਗਦੀਪ ਸਿੰਘ ਚੀਮਾ ਨੇ ਦੱਸਿਆ ਕਿ ਮਾਣਯੋਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਦੇਸ਼ਾਂ ਅਨੁਸਾਰ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਸਮੁੱਚੇ ਸਟਾਫ ਵੱਲੋਂ ਇੱਕ ਦਿਨ ਦੀ ਤਨਖਾਹ ਦਿੱਤੀ ਗਈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਟੀਮਾਂ ਵੱਲੋਂ ਹੜ੍ਹ ਪੀੜਤਾਂ ਦਾ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਫ਼ਤਹਿਗੜ੍ਹ ਸਾਹਿਬ ਜਗਦੀਪ ਸਿੰਘ ਚੀਮਾ, ਜਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼ਰਨਜੀਤ ਸਿੰਘ ਚਨਾਥਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਰਣਜੀਤ ਸਿੰਘ ਮੈਨੇਜਰ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ, ਬਲਜੀਤ ਸਿੰਘ ਭੁੱਟਾ ਵਾਈਸ ਪ੍ਰਧਾਨ, ਜੋਗਾ ਸਿੰਘ ਸੁਪਰਵਾਈਜਰ, ਜਗਮੀਤ ਸਿੰਘ ਜੱਗਾ, ਨਰਿੰਦਰ ਸਿੰਘ ਰਸੀਦਪੁਰ, ਗੁਰਦੀਪ ਸਿੰਘ ਨੌਲੱਖਾ, ਹਰਮਨਜੀਤ ਸਿੰਘ ਰਿਕਾਰਡ ਕੀਪਰ, ਗੁਰਇਕਬਾਲ ਸਿੰਘ ਮਾਨ ਰਿਕਾਰਡ ਕੀਪਰ, ਸਵਰਨ ਸਿੰਘ ਗੁਪਾਲੋਂ, ਗਗਨਦੀਪ ਸਿੰਘ, ਹਰਜੀਤ ਸਿੰਘ, ਅਕਾਸ਼ਦੀਪ ਸਿੰਘ, ਬਲਜੀਤ ਸਿੰਘ ਅਕਾਊਂਟੈਂਟ, ਨਰਵੀਰ ਸਿੰਘ ਖਜ਼ਾਨਚੀ, ਰਾਜਿੰਦਰ ਸਿੰਘ, ਡਾਕਟਰ ਪ੍ਰਿਤਪਾਲ ਸਿੰਘ, ਬਿਕਰਮਜੀਤ ਸਿੰਘ ਬਾਜਵਾ, ਸਰੂਪ ਸਿੰਘ, ਭਾਈ ਗੁਰਜੰਟ ਸਿੰਘ ਅਤੇ ਸਮੁੱਚੀ ਸੰਗਤ ਨੇ ਹਾਜ਼ਰੀ ਭਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।