ਸਾਬਕਾ ਕੌਂਸਲਰ ਸੁਖਪਾਲ ਸਿੰਘ ‘ਆਪ’ ’ਚ ਸ਼ਾਮਲ
ਸਾਬਕਾ ਕੌਂਸਲਰ ਸੁਖਪਾਲ ਸਿੰਘ ਆਪ ’ਚ ਸ਼ਾਮਲ੍ਹ
Publish Date: Wed, 13 May 2026 04:35 PM (IST)
Updated Date: Wed, 13 May 2026 04:36 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਨਗਰ ਕੌਂਸਲ ਚੋਣਾਂ ਦੇ ਚਲਦਿਆਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸ਼ਹਿਰ ਦੇ ਵਾਰਡ ਨੰਬਰ 16 ਤੋਂ ਕਾਂਗਰਸ ਦੇ ਸਾਬਕਾ ਕੌਂਸਲਰ ਸੁਖਪਾਲ ਸਿੰਘ ਆਪਣੇ ਸਾਥੀਆਂ ਸਮੇਤ ਰਸਮੀ ਤੌਰ ਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਵਾਰਡ ਵਿੱਚ ਕੀਤੇ ਭਰਵੇਂ ਇਕੱਠ ਦੌਰਾਨ ਆਪ ਵਿਚ ਸ਼ਾਮਲ ਹੋਣ ਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਸਵਾਗਤ ਕਰਦਿਆਂ ਪਾਰਟੀ ਵਿਚ ਪੂਰੇ ਮਾਨ ਸਨਮਾਨ ਦਾ ਭਰੋਸਾ ਦਿੱਤਾ ਹੈ। ਸਾਬਕਾ ਕੌਂਸਲਰ ਸੁਖਪਾਲ ਸਿੰਘ ਨੂੰ ਆਪ ਵਿਚ ਸ਼ਾਮਲ ਕਰਾਉਣ ਦੌਰਾਨ ਜੁੜੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਵਿਕਾਸ ਦੇ ਖੇਤਰ ਵਿਚ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ ਜਿਸ ਤੋਂ ਲੋਕ ਬੇਹੱਦ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਪਿਆਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ ਅਤੇ ਨਗਰ ਕੌਂਸਲ ਪਾਤੜਾਂ ਦੇ ਸਾਰੇ ਵਾਰਡਾਂ ’ਚ ਆਪ ਚੰਗੇ ਕਿਰਦਾਰ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰੇਗੀ। ਇਸ ਦੌਰਾਨ ਸਾਬਕਾ ਕੌਂਸਲਰ ਸੁਖਪਾਲ ਸਿੰਘ ਨੇ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨਾਂ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਕੰਬੋਜ ਵੈਲਫੇਅਰ ਬੋਰਡ ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਥਿੰਦ, ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ, ਨਗਰ ਪੰਚਾਇਤ ਪਾਤੜਾਂ ਦੇ ਸਾਬਕਾ ਪ੍ਰਧਾਨ ਰਣਵੀਰ ਸਿੰਘ, ਟਰੱਕ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ ਡਰੋਲੀ, ਤੇਜਿੰਦਰ ਸਿੰਘ ਤੇਜੀ ਬੂਰੜ, ਸ਼ਹਿਰੀ ਪ੍ਰਧਾਨ ਮਦਨ ਲਾਲ ਗੋਇਲ, ਆਪ ਆਗੂ ਮੇਜਰ ਸਿੰਘ ਮਤੌਲੀ, ਕੁਲਦੀਪ ਸਿੰਘ ਬਿੱਟੂ ਬੰਦੇਸ਼ਾ ਅਤੇ ਭੂਸ਼ਣ ਕੁਮਾਰ ਆਦਿ ਹਾਜ਼ਰ ਸਨ।