ਤੰਬਾਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ
ਤੰਬਾਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ
Publish Date: Wed, 29 Apr 2026 04:25 PM (IST)
Updated Date: Thu, 30 Apr 2026 04:05 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਹਾਇਕ ਸਿਹਤ ਅਫਸਰ ਡਾ. ਇੰਦਰਜੀਤ ਰੰਧਾਵਾ ਦੀ ਅਗਵਾਈ ਹੇਠ ਤੰਬਾਕੂ ਕੰਟਰੋਲ ਸੈੱਲ ਦੀ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 11 ਵਿਅਕਤੀਆਂ ਦੇ ਚਲਾਨ ਕੱਟੇ ਗਏ ਅਤੇ ਜੁਰਮਾਨੇ ਵਜੋਂ 1100 ਰੁਪਏ ਵਸੂਲ ਵੀ ਕੀਤੇ ਗਏ। ਜ਼ਿਲ੍ਹਾ ਨੋਡਲ ਅਫਸਰ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਫਸਰ ਡਾ .ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਟੀਮ ਵੱਲੋਂ ਟਿਵਾਣਾ ਚੌਕ, ਭਾਦਸੋਂ ਰੋਡ, ਭੁਪਿੰਦਰ ਰੋਡ ਆਦਿ ਏਰੀਏ ਵਿੱਚ ਜਾ ਕੇ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਗਈ। ਤੰਬਾਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਦੁਕਾਨਦਾਰਾਂ ਨੂੰ ਵੀ ਤੰਬਾਕੂ ਦੇ ਖਤਰਿਆਂ ਬਾਰੇ ਜਾਗਰੂਕ ਕੀਤਾ ਗਿਆ। ਜਿਲ੍ਹਾ ਸਿਹਤ ਅਫਸਰ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਉਹ ਤੰਬਾਕੂ ਉਤਪਾਦਾਂ ਤੋਂ ਦੂਰ ਰਹਿ ਕੇ ਆਪਣੀ ਸਿਹਤ ਅਤੇ ਸਮਾਜ ਦੀ ਸਿਹਤ ਦੀ ਰੱਖਿਆ ਕਰਨ। ਇਸ ਮੌਕੇ ਹੇਲਥ ਸੁਪਰਵਾਈਜ਼ਰ ਅਨਿਲ ਗੁਰੂ ਵੀ ਮੌਜੂਦ ਸਨ।