ਅਧਿਆਪਕ ਨਵੀਂ ਪੀੜ੍ਹੀ ਦੇ ਚਰਿੱਤਰ ਦਾ ਨਿਰਮਾਣ ਕਰਦੈ : ਗੋਇਲ
ਅਧਿਆਪਕ ਨਵੀਂ ਪੀੜ੍ਹੀ ਦੇ ਚਰਿੱਤਰ ਦਾ ਨਿਰਮਾਣ ਕਰਦਾ ਹੈ : ਰਾਜ ਕੁਮਾਰ ਗੋਇਲ
Publish Date: Sun, 03 May 2026 04:53 PM (IST)
Updated Date: Sun, 03 May 2026 04:56 PM (IST)
ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਗੋਬਿੰਦਗੜ੍ਹ ਵੈਲਫ਼ੇਅਰ ਐਂਡ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਰਾਜ ਕੁਮਾਰ ਗੋਇਲ ਵੱਲੋਂ ਟਰੱਸਟ ਅਧੀਨ ਚੱਲ ਰਹੇ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਅਧਿਆਪਕ ਵਰਗ ਨਾਲ ਵਿਸ਼ੇਸ਼ ਪ੍ਰੇਰਣਾਦਾਇਕ ਮੁਲਾਕਾਤ ਕੀਤੀ ਗਈ। ਇਸ ਦੌਰਾਨ ਰਾਜ ਕੁਮਾਰ ਗੋਇਲ ਨੇ ਅਧਿਆਪਕਾਂ ਨੂੰ ਸਿੱਖਿਆ ਦੇ ਮੂਲ ਸਿਧਾਂਤਾਂ ਨਾਲ ਜੁੜੇ ਰਹਿਣ ਅਤੇ ਵਿਦਿਆਰਥੀਆਂ ਪ੍ਰਤੀ ਨਿਸ਼ਠਾ, ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਰੱਖਣ ਦੀ ਸਹੁੰ ਚੁਕਵਾਈ। ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦਾ ਅਸਲ ਨਿਰਮਾਤਾ ਹੈ ਜੋ ਨਵੀਂ ਪੀੜ੍ਹੀ ਦੇ ਚਰਿੱਤਰ ਦਾ ਨਿਰਮਾਣ ਕਰਦਾ ਹੈ। ਉਨ੍ਹਾਂ ਦੌਰਾਨ ਉਨ੍ਹਾਂ ਸਕੂਲ ਦੇ 48 ਸਾਲਾਂ ਦੇ ਸ਼ਾਨਦਾਰ ਸਫ਼ਰ ਅਤੇ ਦਸਵੀਂ ਜਮਾਤ ਦੇ ਬਿਹਤਰੀਨ ਨਤੀਜਿਆਂ ਲਈ ਅਧਿਆਪਕਾਂ ਦੀ ਸ਼ਲਾਘਾ ਕੀਤੀ। ਸਕੂਲ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਪ੍ਰਧਾਨ ਰਾਜ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨਾਲ ਸਟਾਫ਼ ਨੂੰ ਨਵੀਂ ਊਰਜਾ ਮਿਲੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਮੁੱਚਾ ਅਧਿਆਪਕ ਵਰਗ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਮਿਹਨਤ ਨਾਲ ਕੰਮ ਕਰਦਾ ਰਹੇਗਾ।