ਅਧਿਆਪਕਾਂ ਨੇ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ ਕੀਤੀ
ਅਧਿਆਪਕਾਂ ਨੇ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ ਕੀਤੀ
Publish Date: Wed, 20 May 2026 05:27 PM (IST)
Updated Date: Wed, 20 May 2026 05:28 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਅਧਿਆਪਕ ਦਲ ਪੰਜਾਬ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਜਸਪਾਲ ਸਿੰਘ ਢੀਂਡਸਾ, ਜਨ ਸਕੱਤਰ ਮਨਜੀਤ ਸਿੰਘ ਟਿਵਾਣਾ ਤੇ ਜਥੇਬੰਦੀ ਦੇ ਸਰਪ੍ਰਸਤ ਧਰਮ ਸਿੰਘ ਰਾਈਏਵਾਲ ਨੇ ਉੱਤਰੀ ਭਾਰਤ ’ਚ ਪੈ ਰਹੀ ਭਾਰੀ ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਕੂਲਾਂ ਦਾ ਸਮਾਂ ਸਵੇਰੇ 7:30 ਤੋਂ ਦੁਪਹਿਰ 12:30 ਵਜੇ ਤੱਕ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਦਿਨੋ-ਦਿਨ ਵੱਧ ਰਹੀ ਗਰਮੀ ਕਾਰਨ ਬੱਚਿਆਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀ ਪੜ੍ਹਾਈ ਦਾ ਵੀ ਨੁਕਸਾਨ ਹੁੰਦਾ ਹੈ। ਬੱਚੇ ਆਪਣੀ ਪੜ੍ਹਾਈ ਨਿਰਵਿਘਨ ਜਾਰੀ ਰੱਖ ਸਕਣ, ਇਸ ਲਈ ਸਕੂਲਾਂ ਦਾ ਸਮਾਂ ਤਬਦੀਲ ਕਰਨਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ, ਜਨ ਸਕੱਤਰ ਮਨਜੀਤ ਸਿੰਘ, ਮੁਲਾਜ਼ਮ ਫਰੰਟ ਦੇ ਪ੍ਰਧਾਨ ਬਲਵੰਤ ਸਿੰਘ ਅਤੇ ਸੀਨੀਅਰ ਆਗੂ ਹਰਵਿੰਦਰ ਸਿੰਘ ਨੱਪੀ ਵੀ ਮੌਜੂਦ ਸਨ।