ਅਧਿਆਪਕ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਏਡੀਸੀ ਨੂੰ ਸੌਂਪਿਆ ਮੰਗ ਪੱਤਰ
ਅਧਿਆਪਕ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਏਡੀਸੀ ਨੂੰ ਸੌਂਪਿਆ ਮੰਗ ਪੱਤਰ
Publish Date: Sat, 09 May 2026 05:30 PM (IST)
Updated Date: Sat, 09 May 2026 05:32 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੇ ਸੱਦੇ ’ਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਹਾਇਕ ਡਿਪਟੀ ਕਮਿਸ਼ਨਰ (ਜ) ਰਾਹੀਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਫੈਜੁਲਾਪੁਰ, ਡੀਟੀਐਫ ਤੋਂ ਜਗਵਿੰਦਰ ਸਿੰਘ ਗਰੇਵਾਲ, 6635 ਈਟੀਟੀ ਅਧਿਆਪਕ ਫਰੰਟ ਤੋਂ ਪਰਮਜੀਤ ਸਿੰਘ ਅੰਬੇ ਮਾਜਰਾ, ਰਮਨਦੀਪ ਸਿੰਘ ਮੀਆਂਪੁਰ, ਸੰਦੀਪ ਕੁਮਾਰ, ਮਨੋਜ ਕੁਮਾਰ, ਦੀਪਿਕਾ, ਜਗਜੀਤ ਸਿੰਘ, ਬਿਕਰਮ, ਕਰਨੈਲ ਸਿੰਘ, 2392 ਵੱਲੋਂ ਹਰਪ੍ਰੀਤ ਸਿੰਘ, 3704 ਵੱਲੋਂ ਵਿਵੇਕ ਵਰਮਾ, ਸ਼ਿਵ ਕੁਮਾਰ ਅਤੇ 5994 ਵੱਲੋਂ ਜਸਪ੍ਰੀਤ ਸਿੰਘ ਮੌਜੂਦ ਸਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਪੇਅ ਸਕੇਲ ਬਹਾਲ ਕੀਤੇ ਜਾਣ, ਰੀਕਾਸਟ ਲਿਸਟਾਂ ’ਚੋਂ ਬਾਹਰ ਹੋਏ ਅਧਿਆਪਕਾਂ ਨੂੰ ਮੁੜ ਸ਼ਾਮਲ ਕੀਤਾ ਜਾਵੇ, ਬਦਲੀਆਂ ਦਾ ਪੋਰਟਲ ਤੁਰੰਤ ਖੋਲ੍ਹਿਆ ਜਾਵੇ, ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਦੀਆਂ ਅਸਾਮੀਆਂ ਸਾਰੇ ਜ਼ਿਲ੍ਹਿਆਂ ’ਚ ਸਮਾਨ ਅਨੁਪਾਤ ’ਚ ਵੰਡੀਆਂ ਜਾਣ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਇਸ ਤੋਂ ਇਲਾਵਾ ਬਾਰਡਰ ਏਰੀਆ ਤੇ ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਭੱਤੇ ਬਹਾਲ ਕਰਨ, ਡੀਏ ਦੀਆਂ ਕਿਸ਼ਤਾਂ ਤੇ 1 ਜਨਵਰੀ 2016 ਤੋਂ ਪੇਅ ਕਮਿਸ਼ਨ ਦਾ ਬਕਾਇਆ ਜਾਰੀ ਕਰਨ ਸਮੇਤ ਮੈਰੀਟੋਰੀਅਸ, ਕੰਪਿਊਟਰ, ਕੱਚੇ ਅਤੇ ਐਨਐਸਕਿਊਐਫ ਅਧਿਆਪਕਾਂ ਨੂੰ ਰੈਗੂਲਰ ਕਰਕੇ ਸਿੱਖਿਆ ਵਿਭਾਗ ’ਚ ਮਰਜ਼ ਕਰਨ ਦੀ ਮੰਗ ਵੀ ਕੀਤੀ ਗਈ। ਸੁਖਵਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਚੋਣ ਮੈਨੀਫੈਸਟੋ ’ਚ ਪੰਜਾਬ ਦੇ ਪੇਅ ਸਕੇਲ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਪਰ ਲਗਭਗ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ ਦੇ ਬਾਅਦ ਵੀ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ। ਅਧਿਆਪਕ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਮੁਲਾਜ਼ਮ ਮਾਰੂ ਨੀਤੀਆਂ ਅਪਣਾਉਣ ਵਾਲੀ ਸਰਕਾਰ ਦਾ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 11 ਮਈ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਡੀਜੀਐਸਈ ਮੋਹਾਲੀ ਵਿਖੇ ਅਧਿਆਪਕਾਂ ਦਾ ਇੱਕ ਮਾਸ ਡੈਪੂਟੇਸ਼ਨ ਮੰਗ ਪੱਤਰ ਦੇਵੇਗਾ। ਇਸ ਮੌਕੇ ਰਣਜੀਤ ਸਿੰਘ ਬਰਵਾਲੀ, ਰਾਜਿੰਦਰ ਸਿੰਘ ਰਾਜਨ, ਸਤਿੰਦਰ ਸਿੰਘ, ਆਸ਼ੂਤੋਸ਼ ਧੀਮਾਨ, ਚਰਨਜੀਤ ਸਿੰਘ, ਰਾਜੀਵ ਕੁਮਾਰ, ਹਾਕਮ ਖਾਂ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਸ਼ਿਵਲੋਚਨ ਸਿੰਘ, ਨੀਰਜ ਪਾਲ ਅਤੇ ਕੁਲਵਿੰਦਰ ਸਿੰਘ ਸਮੇਤ ਹੋਰ ਆਗੂ ਮੌਜੂਦ ਸਨ।