ਸੀਐੱਮ ਦੀ 'ਸ਼ੁਕਰਾਨਾ ਯਾਤਰਾ' ਤੋਂ ਪਹਿਲਾਂ ਫ਼ਤਹਿਗੜ੍ਹ ਸਾਹਿਬ 'ਚ ਤਣਾਅ, ਭਾਜਪਾ ਆਗੂ ਨਜ਼ਰਬੰਦ
ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਚੋਲਟੀ ਖੇੜੀ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ (ਰਾਊਂਡ ਅੱਪ) ਵਿੱਚ ਲੈ ਲਿਆ ਹੈ।
Publish Date: Sat, 09 May 2026 10:31 AM (IST)
Updated Date: Sat, 09 May 2026 10:33 AM (IST)
ਦੀਪਕ ਸੂਦ, ਫ਼ਤਹਿਗੜ੍ਹ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅੱਜ ਫ਼ਤਹਿਗੜ੍ਹ ਸਾਹਿਬ ਵਿੱਚ ਪ੍ਰਸਤਾਵਿਤ 'ਸ਼ੁਕਰਾਨਾ ਯਾਤਰਾ' ਤੋਂ ਪਹਿਲਾਂ ਜ਼ਿਲ੍ਹੇ ਵਿੱਚ ਸਿਆਸੀ ਮਾਹੌਲ ਗਰਮਾ ਗਿਆ ਹੈ। ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਚੋਲਟੀ ਖੇੜੀ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ (ਰਾਊਂਡ ਅੱਪ) ਵਿੱਚ ਲੈ ਲਿਆ ਹੈ। ਭਾਜਪਾ ਆਗੂ ਸਿਕੰਦਰ ਸਿੰਘ ਨੇ ਸ਼ੁੱਕਰਵਾਰ ਦੀ ਰਾਤ ਨੂੰ ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਮੁੱਖ ਮੰਤਰੀ ਦੀ ਇਸ ਯਾਤਰਾ ਦਾ ਸਖ਼ਤ ਵਿਰੋਧ ਕਰਨ ਦਾ ਸੱਦਾ ਦਿੱਤਾ ਸੀ। ਵਿਰੋਧ ਜੇ ਖਦਸ਼ੇ ਨੂੰ ਦੇਖਦਿਆਂ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਸਵੇਰੇ ਉਨ੍ਹਾਂ ਦੇ ਘਰ ਛਾਪਾ ਮਾਰਿਆ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਭਾਜਪਾ ਆਗੂ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਰੋਸ ਦੇਖਿਆ ਜਾ ਰਿਹਾ ਹੈ। ਉੱਥੇ ਹੀ, ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦੇੜੇ ਇੰਤਜ਼ਾਮ ਕੀਤੇ ਹਨ ਤਾਂ ਜੋ ਮੁੱਖ ਮੰਤਰੀ ਦੇ ਪ੍ਰੋਗਰਾਮ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਘਨ ਨਾ ਪਵੇ।
ਯਾਤਰਾ ਦਾ ਉਦੇਸ਼
ਮੁੱਖ ਮੰਤਰੀ ਭਗਵੰਤ ਮਾਨ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਦੇ ਲਾਗੂ ਹੋਣ ਦੀ ਖੁਸ਼ੀ ਵਿੱਚ ਗੁਰੂ ਸਾਹਿਬ ਦਾ ਸ਼ੁਕਰਾਨਾ ਪ੍ਰਗਟ ਕਰਨ ਲਈ ਇਹ 'ਸ਼ੁਕਰਾਨਾ ਯਾਤਰਾ' ਕੱਢ ਰਹੇ ਹਨ, ਜਿਸਦਾ ਸਮਾਪਨ ਅੱਜ ਫ਼ਤਹਿਗੜ੍ਹ ਸਾਹਿਬ ਵਿੱਚ ਹੋਣਾ ਹੈ।