ਮੰਡਲ ਪ੍ਰਧਾਨ ਨਿਯੁਕਤ ਕਰਨ ’ਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ
ਮੰਡਲ ਪ੍ਰਧਾਨ ਨਿਯੁਕਤ ਕਰਨ ’ਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ
Publish Date: Sun, 22 Feb 2026 05:51 PM (IST)
Updated Date: Sun, 22 Feb 2026 05:54 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਨੌਜਵਾਨ ਆਗੂ ਤੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਕਾਲਾ ਸ਼ੇਖੂਪੁਰ ਨੂੰ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਮੂਲੇਪੁਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੁਖਵਿੰਦਰ ਸਿੰਘ ਕਾਲਾ ਨੇ ਕੁਲਜੀਤ ਸਿੰਘ ਨਾਗਰਾ ਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਸਰਬਪੱਖੀ ਵਿਕਾਸ ਵਿਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਅਹਿਮ ਯੋਗਦਾਨ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ ਅਤੇ ਇਸ ਕਾਰਨ ਹਲਕਾ ਵਿਕਾਸ ਪੱਖੋਂ ਬੁਲੰਦੀਆਂ ਵੱਲ ਵਧ ਰਿਹਾ ਹੈ। ਕਾਲਾ ਨੇ ਵਾਅਦਾ ਕੀਤਾ ਕਿ ਉਹ ਮੂਲੇਪੁਰ ਮੰਡਲ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਜ਼ਿਲ੍ਹੇ ਵਿਚ ਵੀ ਸਾਥੀਆਂ ਨਾਲ ਮਿਲ ਕੇ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯੋਗਦਾਨ ਪਾਉਣਗੇ।