ਧਨੇਠਾ ਤੋਂ ਤੀਰਥ ਯਾਤਰਾ ਬੱਸ ਰਵਾਨਾ
ਧਨੇਠਾ ਤੋਂ ਤੀਰਥ ਯਾਤਰਾ ਬੱਸ ਰਵਾਨਾ
Publish Date: Sat, 04 Apr 2026 04:25 PM (IST)
Updated Date: Sat, 04 Apr 2026 04:28 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਲਈ ਗੁਰਧਾਮਾਂ ਦੀ ਮੁਫਤ ਯਾਤਰਾ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਪਿੰਡ ਧਨੇਠਾ ਤੋਂ ਬੱਸ ਰਵਾਨਾ ਕੀਤੀ ਗਈ। ਇਸ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਹਲਕਾ ਕੋਆਰਡੀਨੇਟਰ ਬਲਜੀਤ ਸਿੰਘ ਮੌਲਵੀਵਾਲਾ ਝੰਡੀ ਦੇ ਕੇ ਰਵਾਨਾ ਕੀਤਾ। ਜਾਣਕਾਰੀ ਦਿੰਦਿਆਂ ਆਪ ਦੇ ਹਲਕਾ ਕੋਆਰਡੀਨੇਟਰ ਬਲਜੀਤ ਸਿੰਘ ਮੌਲਵੀਵਾਲਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਧਾਰਮਿਕ ਯਾਤਰਾਵਾਂ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਸਕੀਮ ਨੂੰ ਤਹਿਤ ਹਲਕਾ ਸ਼ੁਤਰਾਣਾ ’ਚੋਂ 18ਵੀਂ ਬੱਸ ਨੂੰ ਰਵਾਨਾ ਕੀਤਾ ਗਿਆ ਹੈ। ਇਸ ਯਾਤਰਾ ਦਾ ਲੋੜਵੰਦ ਬਜ਼ੁਰਗਾਂ ਨੂੰ ਭਰਵਾਂ ਫਾਇਦਾ ਮਿਲ ਰਿਹਾ ਹੈ ਅਤੇ ਲਗਾਤਾਰ ਪਿੰਡਾਂ ਵਿੱਚੋਂ ਬੂਥ ਪੱਧਰ ਉੱਤੇ ਬੱਸਾਂ ਯਾਤਰਾ ਉੱਤੇ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਰਵਾਨਾ ਕੀਤੀ ਗਈ ਬੱਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਨਾ ਮੰਦਰ, ਜਲਿ੍ਹਆਂਵਾਲਾ ਬਾਗ, ਵਾਲਮੀਕਿ ਮੰਦਰ ਰਮਦਾਸ ਅਤੇ ਵਾਹਘਾ ਬਾਰਡਰ ਦੀ ਯਾਤਰਾ ਸ਼ਰਧਾਲੂਆਂ ਨੂੰ ਕਰਵਾਈ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਕੁਲਵੰਤ ਸਿੰਘ ਮਰੋੜੀ, ਬਲਾਕ ਪ੍ਰਧਾਨ ਨਿਰਮਲ ਸਿੰਘ ਧਨੇਠਾ, ਸਰਪੰਚ ਗੁਰਦੀਪ ਸਿੰਘ, ਸੋਸ਼ਲ ਮੀਡੀਆ ਇੰਚਾਰਜ ਕੁਲਦੀਪ ਸਿੰਘ ਠਾਕਰ, ਸੀਨੀਅਰ ਆਪ ਆਗੂ ਗੁਰਵਿੰਦਰ ਸਿੰਘ ਧਨੇਠਾ, ਕੁਲਵੰਤ ਸਿੰਘ, ਹਾਕਮ ਸਿੰਘ, ਲਾਲਜੀਤ ਸਿੰਘ, ਅਜੈਬ ਸਿੰਘ ਅਤੇ ਅੰਗਰੇਜ਼ ਸਿੰਘ ਆਦਿ ਹਾਜ਼ਰ ਸਨ।