ਐਂਟੀ ਬੈਗਿੰਗ ਟਾਸਕ ਫੋਰਸ ਦੀ ਟੀਮ ਨੇ ਕੀਤੀ ਚੈਕਿੰਗ
ਮੰਤਵ, ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਬਾਲ ਭਿੱਖਿਆ 'ਤੇ ਪੂਰਨ ਤੌਰ 'ਤੇ ਰੋਕ ਲਾਉਣ ਦਾ
Publish Date: Tue, 05 May 2026 05:03 PM (IST)
Updated Date: Wed, 06 May 2026 04:06 AM (IST)

ਮੰਤਵ, ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਬਾਲ ਭਿੱਖਿਆ ’ਤੇ ਪੂਰਨ ਤੌਰ ’ਤੇ ਰੋਕ ਲਾਉਣ ਦਾ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਨੀਤ ਕੌਰ ਤੂਰ ਦੀ ਅਗਵਾਈ ਹੇਠ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਜ਼ਿਲ੍ਹਾ ਪੱਧਰ ’ਤੇ ਬਣਾਈ ਗਈ ਐਂਟੀ ਬੈਗਿੰਗ ਟਾਸਕ ਫੋਰਸ ਦੀ ਟੀਮ ਵੱਲੋਂ ਸਿਹਤ ਵਿਭਾਗ, ਸਿੱਖਿਆ ਵਿਭਾਗ ਤੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਬਾਲ ਭਿੱਖਿਆ ’ਤੇ ਪੂਰਨ ਤੌਰ ’ਤੇ ਰੋਕ ਲਾਉਣ ਦੇ ਮੰਤਵ ਨਾਲ ਪ੍ਰਾਜੈਕਟ ਜੀਵਨਜੋਤ 2.0 ਤਹਿਤ ਅਭਿਆਨ ਚਲਾਇਆ ਗਿਆ। ਜ਼ਿਲ੍ਹਾ ਪੱਧਰ ’ਤੇ ਬਣਾਈ ਗਈ ਟਾਸਕ ਫੋਰਸ ਟੀਮ ਵੱਲੋਂ ਭਾਵਨੀਗੜ੍ਹ ’ਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਬੱਚਿਆਂ ਵੱਲੋਂ ਕੀਤੀ ਜਾਣ ਵਾਲੀ ਬਾਲ ਭਿੱਖਿਆ ’ਤੇ ਰੋਕ ਲਗਾਉਣ ਦੇ ਉਦੇਸ਼ ਨਾਲ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਅਭਿਆਨ ਦੌਰਾਨ ਸ਼ਹਿਰ ’ਚ ਵੱਖ-ਵੱਖ ਸਥਾਨਾਂ ’ਤੇ ਅਚਾਨਕ ਚੈਕਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐਂਟੀ ਬੈਗਿੰਗ ਟਾਸਕ ਫੋਰਸ ਟੀਮ ’ਚ ਦਿਨੇਸ਼ ਕੁਮਾਰ ਬਜਾਜ, ਸਤਵੰਤ ਸਿੰਘ, ਡਾ. ਅਨਿਤ ਗਰਗ, ਰੁਪਿੰਦਰ ਸਿੰਘ ਸ਼ਾਮਲ ਸਨ। ਚੈਕਿੰਗ ਦੌਰਾਨ ਟੀਮ ਵੱਲੋਂ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਗਿਆ ਤੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕੋਈ ਵੀ ਬੱਚਾ ਭੀਖ ਮੰਗਦਾ ਨਹੀਂ ਪਾਇਆ ਗਿਆ। ਸਮੂਹ ਟੀਮ ਵੱਲੋਂ ਇਲਾਕੇ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਲੋਕਾਂ ਨੂੰ ਬਾਲ ਭਿਖਿਆ ਸਬੰਧੀ ਕਾਨੂੰਨ ਬਾਰੇ ਵੀ ਜਾਗਰੂਕ ਕੀਤਾ ਗਿਆ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਭਵਿੱਖ ਵਿਚ ਕਿਤੇ ਵੀ ਕੋਈ ਬੱਚਾ ਭੀਖ ਮੰਗਦਾ ਨਜ਼ਰ ਆਉਂਦਾ ਹੈ ਤਾਂ ਤੁਰੰਤ ਉਸਦੀ ਜਾਣਕਾਰੀ ਚਾਈਲਡ ਲਾਈਨ ਦੇ ਟੋਲ ਫਰੀ ਨੰਬਰ 1098 ਜਾਂ ਸਬੰਧਿਤ ਵਿਭਾਗ ਨੂੰ ਦਿੱਤੀ ਜਾਵੇ।