ਸੁਵੇਂਦੂ ਅਧਿਕਾਰੀ ਨੂੰ ਬੰਗਾਲ ਦਾ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਸ਼ਲਾਘਾਯੋਗ : ਡਾ. ਹਰਬੰਸ
ਸੁਵੇਂਦੂ ਅਧਿਕਾਰੀ ਨੂੰ ਬੰਗਾਲ ਦਾ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਸ਼ਲਾਘਾਯੋਗ : ਡਾ. ਹਰਬੰਸ ਲਾਲ
Publish Date: Wed, 13 May 2026 05:32 PM (IST)
Updated Date: Wed, 13 May 2026 05:33 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੱਛਮੀ ਬੰਗਾਲ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਨੂੰ ਮੁੱਖ ਮੰਤਰੀ ਬਣਾਉਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਲਿਆ ਗਿਆ ਇਹ ਫ਼ੈਸਲਾ ਬੰਗਾਲ ਦੇ ਲੋਕਾਂ ਤੇ ਦੇਸ਼ ਦੇ ਹਿੱਤ ’ਚ ਸਾਰਥਕ ਸਾਬਤ ਹੋਵੇਗਾ। ਡਾ. ਹਰਬੰਸ ਲਾਲ ਨੇ ਕਿਹਾ ਕਿ ਅਮਿਤ ਸ਼ਾਹ ਨੇ ਲੋਕਾਂ ਦੀ ਨਬਜ਼ ਟਟੋਲਦਿਆਂ ਇੱਕ ਸੱਚੇ ਦੇਸ਼ ਭਗਤ ਅਤੇ ਲੋਕ ਸੇਵਕ ਨੂੰ ਇਸ ਜ਼ਿੰਮੇਵਾਰੀ ਲਈ ਚੁਣਿਆ ਹੈ, ਜਿਸ ਨਾਲ ਪਾਰਟੀ ਦਾ ਮਾਣ ਵਧਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਤਿੰਨ ਸੂਬਿਆਂ ’ਚ ਭਾਜਪਾ ਦੀ ਜਿੱਤ ਨਾਲ ਪੂਰੀ ਦੁਨੀਆ ’ਚ ਪਾਰਟੀ ਦਾ ਪ੍ਰਭਾਵ ਵਧਿਆ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸੁਵੇਂਦੂ ਅਧਿਕਾਰੀ ਦੀ ਅਗਵਾਈ ’ਚ ਬੰਗਾਲ ਸੂਬਾ ਤਰੱਕੀ ਕਰੇਗਾ ਅਤੇ ਲੋਕਾਂ ਨੂੰ ਅਮਨ-ਸ਼ਾਂਤੀ ਦੇ ਨਾਲ-ਨਾਲ ਧਾਰਮਿਕ ਆਜ਼ਾਦੀ ਵੀ ਮਿਲੇਗੀ।