ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਇਆ ਗੈਸਟ ਲੈਕਚਰ
ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਇਆ ਗੈਸਟ ਲੈਕਚਰ
Publish Date: Sun, 15 Mar 2026 05:57 PM (IST)
Updated Date: Sun, 15 Mar 2026 06:00 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਅਰਥ ਸ਼ਾਸਤਰ ਵਿਭਾਗ ਦੀ ਵਿਦਿਆਰਥੀ ਸੰਸਥਾ ਪਲਾਨਿੰਗ ਫੋਰਮ ਵੱਲੋਂ ਵਿਦਿਆਰਥੀਆਂ ਵਿਚ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ‘ਨਿਊਟ੍ਰਿਸ਼ਨ ਅਤੇ ਕਮਿਊਨਿਟੀ ਹੈਲਥ’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਵਿਚ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਅਜੈ ਸਿੰਘ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਡਾ. ਅਜੈ ਸਿੰਘ ਨੇ ਵਿਦਿਆਰਥੀਆਂ ਨੂੰ ਚੰਗੀ ਪੜ੍ਹਾਈ ਦੇ ਨਾਲ-ਨਾਲ ਸੰਤੁਲਿਤ ਅਤੇ ਪੋਸ਼ਟਿਕ ਖ਼ੁਰਾਕ ਦੇ ਮਹੱਤਵ ਬਾਰੇ ਜਾਣੂ ਕਰਵਾਇਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਲੈਕਚਰ ਲਈ ਵਿਭਾਗ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਸਿੱਖਿਆ ਭਰਪੂਰ ਸਮਾਗਮ ਵਿਦਿਆਰਥੀਆਂ ਵਿਚ ਸਿਹਤ ਸੰਭਾਲ ਪ੍ਰਤੀ ਜਾਗਰੂਕਤਾ ਨੂੰ ਵਧਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਵਿਭਾਗ ਦੇ ਮੁਖੀ ਪ੍ਰੋ. ਜੁਪਿੰਦਰ ਸਿੰਘ ਨੇ ਕਿਹਾ ਕਿ ਪੜ੍ਹਾਈ ਰੂਹ ਦੀ ਖ਼ੁਰਾਕ ਹੁੰਦੀ ਹੈ, ਪਰ ਇਸ ਦੀ ਸਹੀ ਪ੍ਰਾਪਤੀ ਅਤੇ ਚੰਗੇ ਨਤੀਜੇ ਲਈ ਸੰਤੁਲਿਤ ਖ਼ੁਰਾਕ ਲੈਣਾ ਵੀ ਬਹੁਤ ਜ਼ਰੂਰੀ ਹੈ। ਲੈਕਚਰ ਦੇ ਅਖੀਰ ਵਿਚ ਪਲਾਨਿੰਗ ਫੋਰਮ ਦੇ ਇੰਚਾਰਜ ਡਾ. ਹਰਸਿਮਰਨ ਸਿੰਘ ਵੱਲੋਂ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ। ਇਸ ਮੌਕੇ ਪ੍ਰੋ. ਜਗਪਾਲ ਸਿੰਘ, ਡਾ. ਗੁਰਜਿੰਦਰ ਕੌਰ, ਪ੍ਰੋ. ਰਾਜਵੀਰ ਕੌਰ, ਪ੍ਰੋ. ਜਸ਼ਨਪ੍ਰੀਤ ਕੌਰ ਤੇ ਵਿਭਾਗ ਦੇ ਸਾਰੇ ਵਿਦਿਆਰਥੀ ਮੌਜੂਦ ਸਨ। lectur.jpg