ਨਰਸਰੀ ਤੋਂ ਲੈ ਕੇ ਗਿਆਰ੍ਹਵੀਂ ਤਕ ਦਾ ਨਤੀਜਾ ਰਿਹਾ ਸੌ ਫ਼ੀਸਦੀ
ਨਰਸਰੀ ਤੋਂ ਲੈ ਕੇ ਗਿਆਰਵੀਂ ਤਕ ਦਾ ਨਤੀਜਾ 100 ਫ਼ੀਸਦੀ ਰਿਹਾ
Publish Date: Sat, 28 Mar 2026 06:21 PM (IST)
Updated Date: Sat, 28 Mar 2026 06:23 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਲਾਲਾ ਲਾਜਪਤ ਰਾਏ ਸੀਨੀਅਰ ਸੈਕੰਡਰੀ ਸਕੂਲ ਬਸੀ ਪਠਾਣਾਂ ਦਾ ਨਰਸਰੀ ਤੋਂ ਲੈ ਕੇ ਗਿਆਰ੍ਹਵੀਂ ਤਕ ਦਾ ਨਤੀਜਾ 100 ਫ਼ੀਸਦੀ ਰਿਹਾ। ਇਸ ਮੌਕੇ ਪ੍ਰਿੰਸੀਪਲ ਪ੍ਰਦੀਪ ਕੁਮਾਰ ਅਤੇ ਸਮੂਹ ਸਟਾਫ਼ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ। ਇਸ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਨਕੇਸ਼ ਜਿੰਦਲ, ਮੈਨੇਜਰ ਅਸ਼ੋਕ ਧੀਮਾਨ, ਜਨਰਲ ਸਕੱਤਰ ਪ੍ਰਦੀਪ ਮਲਹੋਤਰਾ ਅਤੇ ਟਰੱਸਟ ਦੇ ਮੈਂਬਰਾਂ ਨੇ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਹੀ ਸਕੂਲ ਦਾ ਮਾਣ ਵਧਿਆ ਹੈ।