ਖਾਲਸਾ ਮਾਡਲ ਸਕੂਲ ਸੈਂਪਲਾ ਦਾ ਨਤੀਜਾ ਸ਼ਾਨਦਾਰ ਰਿਹਾ
ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਂਪਲਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੱਸੀ ਪਠਾਣਾਂ ਦੇ ਸਾਬਕਾ ਵਿਧਾਇਕ ਗੁਰਪ੍ਰਰੀਤ ਸਿੰਘ ਜੀਪੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
Publish Date: Thu, 30 Mar 2023 03:00 AM (IST)
Updated Date: Thu, 30 Mar 2023 03:00 AM (IST)
ਪੰਜਾਬੀ ਜਾਗਰਣ ਟੀਮ, ਫ਼ਤਹਿਗੜ੍ਹ ਸਾਹਿਬ : ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਂਪਲਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੱਸੀ ਪਠਾਣਾਂ ਦੇ ਸਾਬਕਾ ਵਿਧਾਇਕ ਗੁਰਪ੍ਰਰੀਤ ਸਿੰਘ ਜੀਪੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਸਾਬਕਾ ਵਿਧਾਇਕ ਜੀਪੀ ਨੇ ਪ੍ਰਰੀਖਿਆ ਦੇ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਪੜ੍ਹਾਈ ਵਿਚ ਅੱਵਲ ਰਹਿ ਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅੱਗੇ ਵਧੀਆ ਪੜ੍ਹਾਈ ਕਰ ਕੇ ਤਰੱਕੀ ਕਰਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਦੇ ਪਿੰ੍ਸੀਪਲ ਹਰਸੇਵਕ ਸਿੰਘ ਤੇ ਚੇਅਰਪਰਸਨ ਬਲਜੀਤ ਕੌਰ ਨੇ ਕਿਹਾ ਕਿ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਵਿਦਿਆਰਥੀ ਵਧੀਆ ਅੰਕ ਪ੍ਰਰਾਪਤ ਕਰ ਕੇ ਪਾਸ ਹੋਏ ਹਨ।