ਸਰਕਾਰ ਤੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਕੋਈ ਉਮੀਦ ਨਹੀਂ : ਹਰਬੰਸ ਲਾਲ
‘ਆਪ’ ਸਰਕਾਰ ਤੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਕੋਈ ਉਮੀਦ ਨਹੀਂ : ਹਰਬੰਸ ਲਾਲ
Publish Date: Tue, 24 Mar 2026 05:13 PM (IST)
Updated Date: Tue, 24 Mar 2026 05:16 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਧਮਕੀਆਂ, ਗਾਲੀਆਂ ਤੇ ਕੁੱਟਮਾਰ ਕਰਨ ਕਾਰਨ ਮੈਨੇਜਰ ਗਗਨਦੀਪ ਰੰਧਾਵਾ ਦੁਖੀ ਹੋ ਕੇ ਸਲਫਾਸ ਖਾ ਕੇ ਆਪਣੀ ਜਾਨ ਦੇ ਗਿਆ। ਉਨ੍ਹਾਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਪੰਜਾਬ ਸਰਕਾਰ ਨੂੰ ਆਪਣੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਪਰਚਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰਨਾ ਪਿਆ। ਡਾ. ਹਰਬੰਸ ਲਾਲ ਨੇ ਮੰਗ ਕੀਤੀ ਕਿ ਇਸ ਕੇਸ ਦੀ ਪੂਰੀ ਛਾਣਬੀਣ ਹੋਵੇ ਅਤੇ ਸਾਰੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਗਵਰਨਰ ਪੰਜਾਬ ਅਤੇ ਰਾਸ਼ਟਰਪਤੀ ਤੋਂ ਅਪੀਲ ਕੀਤੀ ਕਿ ਭਗਵੰਤ ਮਾਨ ਸਰਕਾਰ ਤੋਂ ਸੂਬੇ ਦਾ ਕੰਟਰੋਲ ਨਹੀਂ ਰਿਹਾ ਇਸ ਲਈ ਉਸ ਦਾ ਤੁਰੰਤ ਅਸਤੀਫਾ ਲਿਆ ਜਾਵੇ ਅਤੇ ਪੰਜਾਬ ਵਿਚ ਗਵਰਨਰ ਰਾਜ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਗੈਂਗਸਟਰਾਂ ਦਾ ਬੋਲਬਾਲਾ ਹੈ, ਫਿਰੌਤੀਆਂ ਦਾ ਦੌਰ ਚੱਲ ਰਿਹਾ ਹੈ ਅਤੇ ਵਪਾਰੀ, ਉਦਯੋਗਪਤੀ ਤੇ ਆਮ ਲੋਕ ਸਹਿਮੇ ਹੋਏ ਹਨ। ਲਾਅ ਐਂਡ ਆਰਡਰ ਬਿਲਕੁਲ ਬਿਗੜ ਚੁੱਕਿਆ ਹੈ ਅਤੇ ਰਿਸ਼ਵਤ ਤੋਂ ਬਿਨਾਂ ਕਿਸੇ ਦੀ ਗੱਲ ਨਹੀਂ ਸੁਣੀ ਜਾ ਰਹੀ। ਲੋਕਾਂ ਦੇ ਮੌਲਿਕ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੋਈ ਉਮੀਦ ਨਜ਼ਰ ਨਹੀਂ ਆ ਰਹੀ। ਇਸ ਮੌਕੇ ਨਗਰ ਕੌਂਸਲ ਸਰਹਿੰਦ ਫਗਵਾੜਾ ਦੇ ਸਾਬਕਾ ਪ੍ਰਧਾਨ ਤਰਲੋਕ ਸਿੰਘ ਬਾਜਵਾ, ਸੁਖਦੇਵ ਸਿੰਘ ਮੰਡੋਫਲ, ਨੰਬਰਦਾਰ ਹਰਜੀਤ ਸਿੰਘ, ਗੁਰਦੇਵ ਸਿੰਘ ਡੇਰਾ ਮੀਰ ਮੀਰਾਂ, ਜਗਦੇਵ ਸਿੰਘ ਮਲਕੋ ਮਾਜਰਾ, ਰੁਪਿੰਦਰ ਸਿੰਘ ਬੋਰਾਂ, ਹਰਪ੍ਰੀਤ ਸਿੰਘ ਬੋਰਾਂ, ਸੁਰਜੀਤ ਸਿੰਘ ਹਮਾਯੂੰਪੁਰਾ, ਜਗਦੀਪ ਸਿੰਘ ਜੱਗੀ, ਸੰਦੀਪ ਸਿੰਘ ਲਵਲੀ, ਬਲਵਿੰਦਰ ਸਿੰਘ ਗੋਗੀ, ਕਿਰਨ ਸ਼ਰਮਾ ਬਲਾੜੀ ਕਲਾਂ, ਯੂਥ ਆਗੂ ਗੁਰਤੇਜ ਸਿੰਘ ਭਾਗਨਪੁਰ, ਰਾਜੇਸ਼ ਕੁਮਾਰ ਸ਼ੀਨੂੰ ਹਮਾਯੂੰਪੁਰਾ, ਹਰਪ੍ਰੀਤ ਸਿੰਘ ਹੈਪੀ ਤਲਾਣੀਆਂ, ਅਸ਼ੋਕ ਕੁਮਾਰ ਅਤੇ ਸਤਪਾਲ ਮੌਜੂਦ ਸਨ।