ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਤੀਜਾ ਦਿਨ : 95 ਨਾਮਜ਼ਦਗੀਆਂ ਦਾਖ਼ਲ
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਆਮ ਚੋਣਾਂ-2026 ਸਬੰਧੀ ਜਾਰੀ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿੱਚ 03 ਨਗਰ ਕੌਂਸਲਾਂ ਅਤੇ 01 ਨਗਰ ਪੰਚਾਇਤ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਤੀਜੇ ਦਿਨ ਕੁੱਲ 95 ਨਾਮਜ਼ਦਗੀਆਂ ਪ੍ਰਾਪਤ ਹੋਈਆਂ।
Publish Date: Fri, 15 May 2026 07:08 PM (IST)
Updated Date: Fri, 15 May 2026 07:11 PM (IST)
ਗੁਰਪਰੀਤ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਆਮ ਚੋਣਾਂ-2026 ਸਬੰਧੀ ਜਾਰੀ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿੱਚ 03 ਨਗਰ ਕੌਂਸਲਾਂ ਅਤੇ 01 ਨਗਰ ਪੰਚਾਇਤ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਤੀਜੇ ਦਿਨ ਕੁੱਲ 95 ਨਾਮਜ਼ਦਗੀਆਂ ਪ੍ਰਾਪਤ ਹੋਈਆਂ।
ਡਿਪਟੀ ਕਮਿਸ਼ਨਰ–ਕਮ- ਜ਼ਿਲ੍ਹਾ ਚੋਣ ਅਫ਼ਸਰ, ਡਾ ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਚੋਣਾਂ ਲਈ ਨਾਮਜਦਗੀਆਂ ਦਾਖਲ ਕਰਨ ਦੇ ਤੀਜੇ ਦਿਨ ਬੱਸੀ ਪਠਾਣਾਂ ਤੋਂ 27, ਮੰਡੀ ਗੋਬਿੰਦਗੜ੍ਹ ਤੋਂ 28 ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ, ਜਦਕਿ ਸਰਹਿੰਦ-ਫ਼ਤਿਹਗੜ੍ਹ ਸਾਹਿਬ ਤੋਂ 23 ਅਤੇ ਨਗਰ ਪੰਚਾਇਤ ਖਮਾਣੋ ਤੋਂ 17 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਦੂਜੇ ਦਿਨ ਕੁੱਲ 2 ਨਾਮਜ਼ਦਗੀਆਂ ਦਾਖਲ ਹੋਈਆਂ ਸਨ ਅਤੇ ਹੁਣ ਤੱਕ ਕੁੱਲ 97 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
ਓਹਨਾਂ ਦੱਸਿਆ ਕਿ ਉਮੀਦਵਾਰ 16 ਮਈ 2026 ਤੱਕ ਸਵੇਰੇ 11 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ 2026 ਨੂੰ ਹੋਵੇਗੀ ਅਤੇ 19 ਮਈ 2026 ਬਾਅਦ ਦੁਪਹਿਰ 3 ਵਜੇ ਤੱਕ ਉਮੀਦਵਾਰ ਕਾਗਜ਼ ਵਾਪਸ ਲੈ ਸਕਣਗੇ। 26 ਮਈ ਨੂੰ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ। ਵੋਟਾਂ ਦੀ ਗਿਣਤੀ 29 ਮਈ 2026 ਨੂੰ ਹੋਵੇਗੀ।