62 ਗ੍ਰਾਮ ਚਿੱਟੇ ਤੇ 10 ਹਜ਼ਾਰ ਦੀ ਡਰੱਗ ਮਨੀ ਸਣੇ ਤਿੰਨ ਕਾਬੂ
62 ਗ੍ਰਾਮ ਚਿੱਟੇ, 10 ਹਜਾਰ ਦੀ ਡਰੱਗ ਮਨੀ ਸਮੇਤ ਤਿੰਨ ਕਾਬੂ
Publish Date: Wed, 10 Dec 2025 04:11 PM (IST)
Updated Date: Wed, 10 Dec 2025 04:12 PM (IST)

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ ਪੰਜਾਬ ਸਰਕਾਰ ਵੱਲੋ ਯੁੱਧ ਨਸ਼ਿਆਂ ਵਿਰੁੱਧ ਵਾ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸੰਗਰੂਰ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 62 ਗ੍ਰਾਮ ਚਿੱਟਾ/ਹੈਰੋਇਨ ਅਤੇ 10 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡੀਐੱਸਪੀ ਸੁਖਦੇਵ ਸਿੰਘ ਨੇ ਦੱਸਿਆ ਕਿ ਸਬ-ਡਵੀਜਨ ਸੰਗਰੂਰ ਅਧੀਨ ਆਉਂਦੇ ਥਾਣਾ ਸਦਰ ਸੰਗਰੂਰ, ਥਾਣਾ ਸਿਟੀ ਸੰਗਰੂਰ ਅਤੇ ਥਾਣਾ ਸਿਟੀ-1 ਸੰਗਰੂਰ ਦੀ ਪੁਲਿਸ ਵੱਲੋਂ ਲੰਘੇ ਹਫਤੇ ਦੌਰਾਨ ਐਨਡੀਪੀਐਸ ਐਕਟ ਤਹਿਤ 3 ਮੁਕੱਦਮੇ ਦਰਜ ਕਰਕੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 62 ਗ੍ਰਾਮ ਚਿੱਟਾ/ਹੈਰੋਇਨ, 10 ਹਜਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਮੁਕੱਦਮਿਆ ਤੋ ਇਲਾਵਾ ਹੋਰ ਪਹਿਲੇ ਦਰਜ ਮੁਕੱਦਮਿਆ ਵਿੱਚ ਵੀ 19 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਸ਼ੇ ਦੀ ਬਿਮਾਰੀ ਤੋ ਪੀੜਤ ਵਿਅਕਤੀਆ ਨੂੰ ਨਸੇ ਦੀ ਦਲਦਲ ਤੋਂ ਨਿਜਾਤ ਦਵਾਉਣ ਲਈ 18 ਪੀੜਤਾਂ ਨੂੰ ਦਵਾਈ ਦਿੱਤੀ ਅਤੇ 6 ਦਾਖਲ ਕਰਵਾਏ ਗਏ ਹਨ। ਟਰੈਫਿਕ ਦੇ ਨਿਯਮਾ ਦੀ ਉਲੰਘਣਾ ਕਰਨ ਵਾਲੇ 168 ਵਹੀਕਲਾਂ ਦੇ ਟਰੈਫਿਕ ਚਲਾਨ ਕੀਤੇ ਗਏ ਹਨ ਅਤੇ ਅਮਨ ਕਾਨੂੰਨ ਨੂੰ ਬਹਾਲ ਰੱਖਣ ਲਈ 15 ਵਿਅਕਤੀਆ ਦੇ ਖਿਲਾਫ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪਬਲਿਕ ਨੂੰ ਇਨਸਾਫ ਦੇਣ ਦੇ ਮੱਦੇਨਜਰ ਪਬਲਿਕ ਵੱਲੋਂ ਦਿੱਤੀਆ ਗਈਆ 64 ਸਿਕਾਇਤਾਂ ਦਾ ਯੋਗ ਨਿਪਟਾਰਾ ਕੀਤਾ ਗਿਆ ਹੈ। ਇਸਤੋਂ ਇਲਾਵਾ ਸ਼ਹਿਰ ਸੰਗਰੂਰ ਅਤੇ ਸਮੁੱਚੇ ਇਲਾਕਾ ਅੰਦਰ ਅਮਨ ਕਾਨੂੰਨ ਬਹਾਲ ਰੱਖਣ ਸਬੰਧੀ ਨਸ਼ਾ ਸਬੰਧੀ ਹਾਟ ਸਪਾਟ ਘੋਸਿਤ ਕੀਤੇ ਇਲਾਕਿਆ, ਬੱਸ ਸਟੈਡ,ਰੇਲਵੇ ਸਟੇਸ਼ਨ ਅਤੇ ਭੀੜ ਵਾਲੀਆ ਥਾਵਾਂ ਦੀ ਸਨਾਖਤ ਕਰਕੇ ਸਪੈਸਲ ਕੈਸੋ ਅਪ੍ਰੇਸਨ ਤਹਿਤ ਚੈਕਿੰਗ ਕਰਨ ਦੇ ਨਾਲ ਨਾਲ ਪੁਲਿਸ ਵੱਲੋਂ ਹੋਰ ਵੀ ਠੋਸ਼ ਕਦਮ ਚੁੱਕੇ ਜਾ ਰਹੇ ਹਨ। ਸਮੁੱਚੇ ਇਲਾਕਾ ਅੰਦਰ ਅਮਨ ਸ਼ਾਂਤੀ ਬਹਾਲ ਰੱਖਣ ਲਈ ਸੰਗਰੂਰ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।