ਤਿੰਨ ਜਣਿਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
ਤਿੰਨ ਜਣਿਆ ਦੇ ਡੋਪ ਟੈਸਟ ਪਾਜ਼ੇਟਿਵ ਆਏ
Publish Date: Tue, 12 May 2026 06:01 PM (IST)
Updated Date: Tue, 12 May 2026 06:03 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵੱਲੋਂ ਸ਼ੱਕ ਦੇ ਆਧਾਰ ’ਤੇ ਕਾਬੂ ਕੀਤੇ ਗਏ 3 ਵਿਅਕਤੀਆਂ ਦਾ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਮੁਲਜ਼ਮਾਂ ਦੀ ਪਛਾਣ ਬਸੀ ਪਠਾਣਾਂ ਪੁਲਿਸ ਵੱਲੋਂ ਕਾਬੂ ਕੀਤੇ ਜਗਦੀਸ਼ ਸਿੰਘ, ਅਮਲੋਹ ਪੁਲਿਸ ਵੱਲੋਂ ਫ਼ੜੇ ਗਏ ਸਾਗਰ ਅਤੇ ਖੇੜੀ ਨੌਧ ਸਿੰਘ ਪੁਲਿਸ ਵੱਲੋਂ ਕਾਬੂ ਕੀਤੇ ਸੁਖਦੀਪ ਸਿੰਘ ਵਜੋਂ ਹੋਈ ਹੈ।