ਤਿੰਨ ਵਿਅਕਤੀਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
ਤਿੰਨ ਵਿਅਕਤੀਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
Publish Date: Wed, 20 May 2026 05:50 PM (IST)
Updated Date: Wed, 20 May 2026 05:52 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਅਮਲੋਹ, ਬਸੀ ਪਠਾਣਾਂ ਅਤੇ ਖਮਾਣੋਂ ਥਾਣੇ ਦੀ ਪੁਲਿਸ ਨੇ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਵੱਖ-ਵੱਖ ਥਾਣਿਆਂ ਵਿਚ ਹਰਸ਼ਦੀਪ ਸਿੰਘ, ਜਸਕਰਨ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼ ਨਸ਼ਾ ਵਿਰੋਧੀ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਹੈ।