ਵਿਧਾਇਕ ਕੋਹਲੀ ਦੀ ਮੌਜੂਦਗੀ ’ਚ ਮੁੱਖ ਮੰਤਰੀ ਤੀਰਥ ਯਾਤਰਾ ਦਾ ਆਗਾਜ਼
ਵਿਧਾਇਕ ਕੋਹਲੀ ਦੀ ਮੌਜੂਦਗੀ ’ਚ ਪਟਿਆਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦਾ ਆਗਾਜ਼
Publish Date: Mon, 09 Feb 2026 06:04 PM (IST)
Updated Date: Mon, 09 Feb 2026 06:05 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਦੀ ਧਾਰਮਿਕ ਭਾਵਨਾਵਾਂ ਨਾਲ ਜੁੜੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਟਿਆਲਾ ਤੋਂ ਤੀਰਥ ਯਾਤਰੀਆਂ ਦੇ ਜੱਥੇ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਆਦਿ ਦੇ ਦਰਸ਼ਨ ਕਰਨਗੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਜੀਵਨ ਭਰ ਦੀ ਯਾਦਗਾਰ ਯਾਤਰਾ ਹੋਵੇਗੀ। ਸਮਾਗਮ ਦੇ ਅੰਤ ’ਚ ਵਿਧਾਇਕ ਕੋਹਲੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਦਾ ਪੂਰਾ ਧਿਆਨ ਰੱਖਣ ਲਈ ਹਦਾਇਤਾਂ ਦਿੱਤੀਆਂ। ਇਸ ਮੌਕੇ ਐੱਸਡੀਐੱਮ ਹਰਜੋਤ ਕੌਰ, ਮੁੱਖ ਮੰਤਰੀ ਫੀਲਡ ਅਫ਼ਸਰ ਸਤੀਸ਼ ਚੰਦਰ, ਡੀਪੀਓ ਪਰਦੀਪ ਗਿੱਲ, ਤੀਰਥ ਯਾਤਰਾ ਕੋਆਰਡੀਨੇਟਰ ਰਮਨਪ੍ਰੀਤ ਕੌਰ ਬਾਲੀ, ਵਾਰਡ ਨੰਬਰ 59 ਦੀ ਇੰਚਾਰਜ ਵੀਰਪਾਲ ਕੌਰ ਚਾਹਲ ਸੁਪਰਡੈਂਟ ਨਗਰ ਨਿਗਮ ਦਰਪਣ ਕੁਮਾਰ ਮੌਜੂਦ ਸਨ।