ਟਿਵਾਣਾ ਜ਼ਿਲ੍ਹਾ ਕਾਂਗਰਸ ਦੇ ਮੀਡੀਆ ਇੰਚਾਰਜ ਨਿਯੁਕਤ
ਟਿਵਾਣਾ ਜਿਲ੍ਹਾ ਕਾਂਗਰਸ ਦੇ ਮੀਡੀਆ ਇੰਚਾਰਜ ਨਿਯੁਕਤ
Publish Date: Thu, 09 Apr 2026 09:45 PM (IST)
Updated Date: Fri, 10 Apr 2026 04:17 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਕਾਂਗਰਸ ਪਾਰਟੀ ਵੱਲੋਂ ਜਿਲ੍ਹਾ ਕਾਂਗਰਸ ਕਮੇਟੀ ਫਤਹਿਗੜ੍ਹ ਸਾਹਿਬ ਦੇ ਅਹੁਦੇਦਾਰਾਂ ਦੀ ਨਵੀਂ ਲਿਸਟ ਜਾਰੀ ਕੀਤੀ ਗਈ ਹੈ। ਇਸ ਲਿਸਟ ਵਿੱਚ ਪਰਮਵੀਰ ਸਿੰਘ ਟਿਵਾਣਾ ਨੂੰ ਇਕ ਵਾਰ ਫਿਰ ਜਿਲ੍ਹਾ ਕਾਂਗਰਸ ਕਮੇਟੀ ਫਤਹਿਗੜ੍ਹ ਸਾਹਿਬ ਦਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਨਾਲ ਕਾਂਗਰਸ ਪਾਰਟੀ ਨੇ ਉਨ੍ਹਾਂ ਦੀ ਸੇਵਾਵਾਂ ਤੇ ਭਰੋਸਾ ਜਤਾਇਆ ਹੈ ਅਤੇ ਉਮੀਦ ਪ੍ਰਗਟਾਈ ਹੈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਗੇ। ਨਿਯੁਕਤੀ ਲਈ ਪਰਮਵੀਰ ਸਿੰਘ ਟਿਵਾਣਾ ਪਾਰਟੀ ਹਾਈਕਮਾਨ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ, ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦਾ ਧੰਨਵਾਦ ਕੀਤਾ ਹੈ।