ਮਜ਼ਦੂਰ ਦਿਵਸ ਦੀਆਂ ਤਿਆਰੀਆਂ ਸਬੰਧੀ ਟਰੇਡ ਯੂਨੀਅਨ ਕੌਂਸਲ ਦੀ ਮੀਟਿੰਗ
ਮਜ਼ਦੂਰ ਦਿਵਸ ਦੀਆਂ ਤਿਆਰੀਆਂ ਸਬੰਧੀ ਟਰੇਡ ਯੂਨੀਅਨ ਕੌਂਸਲ ਦੀ ਮੀਟਿੰਗ
Publish Date: Mon, 27 Apr 2026 07:44 PM (IST)
Updated Date: Mon, 27 Apr 2026 07:46 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਜ਼ਦੂਰ ਦਿਵਸ ਨੂੰ ਸਮਰਪਿਤ ਸਮਾਗਮ ਦੀਆਂ ਤਿਆਰੀਆਂ ਸਬੰਧੀ ਯੂਨੀਅਨ ਦਫ਼ਤਰ ਵਿਖੇ ਟਰੇਡ ਯੂਨੀਅਨ ਕੌਂਸਲ ਦੀ ਅਹਿਮ ਮੀਟਿੰਗ ਅਵਤਾਰ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680-22ਬੀ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ, ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਅਮਲੋਹ, ਜਨਰਲ ਸਕੱਤਰ ਜਸਪਾਲ ਸਿੰਘ ਗਡਹੇੜਾ, ਪੱਲੇਦਾਰ ਯੂਨੀਅਨ ਦੇ ਪ੍ਰਧਾਨ ਮਲੂਕ ਮਸੀਹ ਅਤੇ ਖੇਤ ਮਜ਼ਦੂਰ ਯੂਨੀਅਨ ਦੀ ਪ੍ਰਧਾਨ ਸਿਮਰਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ 1 ਮਈ ਨੂੰ ਸਵੇਰੇ 8 ਵਜੇ ਐਫਸੀਆਈ ਸਰਹਿੰਦ ਦੇ ਗੁਦਾਮਾਂ ਅੱਗੇ ਝੰਡਾ ਲਹਿਰਾ ਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਉਪਰੰਤ ਮਜ਼ਦੂਰ ਜਾਗਰੂਕਤਾ ਰੈਲੀ ਕੱਢੀ ਜਾਵੇਗੀ ਜੋ ਨਗਰ ਕੌਂਸਲ ਸਰਹਿੰਦ ਦੇ ਦਫ਼ਤਰ ਪਹੁੰਚੇਗੀ। ਮਾਰਚ ਕਰਦੇ ਹੋਏ ਸਵੇਰੇ 11 ਵਜੇ ਯੂਨੀਅਨ ਦਫ਼ਤਰ ਅੱਗੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਬੁਲਾਰਿਆਂ ਨੇ ਕਿਹਾ ਕਿ 1 ਮਈ ਮਜ਼ਦੂਰ ਵਰਗ ਦੇ ਸੰਘਰਸ਼ ਅਤੇ ਕੁਰਬਾਨੀਆਂ ਦਾ ਪ੍ਰਤੀਕ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਜ਼ਦੂਰਾਂ ਲਈ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕੀਤਾ ਜਾਵੇ। ਸਮਾਗਮ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਮਨਜੀਤ ਸਿੰਘ ਖਾਲਸਾ, ਸੁਖਦੇਵ ਸਿੰਘ, ਅਸ਼ੋਕ ਕੁਮਾਰ, ਤੇਜਿੰਦਰ ਸਿੰਘ, ਹਰਭਜਨ ਸਿੰਘ, ਮੰਗਤ ਰਾਮ, ਹੰਸਰਾਜ ਜੱਲ੍ਹਾ ਅਤੇ ਹਰਿੰਦਰਪਾਲ ਜੱਲ੍ਹਾ ਸਮੇਤ ਹੋਰ ਕਈ ਆਗੂ ਹਾਜ਼ਰ ਸਨ। ਪ੍ਰਬੰਧਕਾਂ ਨੇ ਸਮੂਹ ਮਜ਼ਦੂਰਾਂ ਨੂੰ ਇਸ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।