ਮਾਤਾ ਗੁਜਰੀ ਕਾਲਜ ਵਿਖੇ ਟ੍ਰੇਨਿੰਗ ਪ੍ਰੋਗਰਾਮ ਸੰਪੰਨ
ਮਾਤਾ ਗੁਜਰੀ ਕਾਲਜ ਵਿਖੇ ‘ਫੰਡਾਮੈਂਟਲਜ਼ ਆਫ ਕਾਮਰਸ’ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਸੰਪੰਨ
Publish Date: Sat, 09 May 2026 04:51 PM (IST)
Updated Date: Sat, 09 May 2026 04:53 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਫੰਡਾਮੈਂਟਲਜ਼ ਆਫ ਕਾਮਰਸ’ ਵਿਸ਼ੇ ’ਤੇ ਇਕ ਹਫ਼ਤੇ ਦੇ ਟ੍ਰੇਨਿੰਗ ਪ੍ਰੋਗਰਾਮ ਦਾ ਸਫ਼ਲਤਾਪੂਰਵਕ ਸਮਾਪਨ ਹੋ ਗਿਆ। ਪ੍ਰੋਗਰਾਮ ’ਚ ਵੱਖ-ਵੱਖ ਸਕੂਲਾਂ ਦੇ ਕੁੱਲ 20 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦੇ ਨਾਲ-ਨਾਲ ਰੁਜ਼ਗਾਰ ਯੋਗਤਾ ਸਬੰਧੀ ਲਾਜ਼ਮੀ ਹੁਨਰਾਂ ਨਾਲ ਲੈਸ ਕਰਨਾ ਸੀ। ਇਸ ਦੌਰਾਨ ਉਨ੍ਹਾਂ ਨੂੰ ਕਰੀਅਰ ਗਾਈਡੈਂਸ, ਸੰਚਾਰ ਕੌਸ਼ਲ, ਟੀਮ ਵਰਕ ਅਤੇ ਸਹੀ ਫ਼ੈਸਲੇ ਲੈਣ ਦੀ ਸਮਰੱਥਾ ਵਰਗੇ ਮਹੱਤਵਪੂਰਨ ਵਿਸ਼ਿਆਂ ਸਬੰਧੀ ਮਹੱਤਵਪੂਰਨ ਗਿਆਨ ਪ੍ਰਦਾਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਦੀ ਉਤਸੁਕਤਾ ਦੇਖ ਕੇ ਖੁਸ਼ੀ ਜ਼ਾਹਰ ਕੀਤੀ। ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਨੇ ਵੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਕਾਮਰਸ ਵਿਭਾਗ ਦੇ ਮੁਖੀ ਮੁਹੰਮਦ ਅਨਵਰ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮਕਸਦ ਸਕੂਲੀ ਵਿਦਿਆਰਥੀਆਂ ’ਚ ਕਰੀਅਰ ਸਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਰੁਜ਼ਗਾਰ ਪ੍ਰਾਪਤੀ ਸਬੰਧੀ ਜ਼ਰੂਰੀ ਹੁਨਰ ਪ੍ਰਦਾਨ ਕਰਨਾ ਸੀ। ਇਸ ਮੌਕੇ ਵਿਭਾਗ ਦੇ ਫੈਕਲਟੀ ਮੈਂਬਰ ਹਰਜੀਤ ਕੌਰ, ਰਵਿੰਦਰ ਕੌਰ, ਰਸ਼ਪਾਲਜੀਤ ਕੌਰ, ਜਸਪ੍ਰੀਤ ਕੌਰ, ਰਣਦੀਪ ਕੌਰ, ਅਮਨਪ੍ਰੀਤ ਕੌਰ, ਹਰਮਨਜੀਵਨਜੋਤ ਸਿੰਘ ਅਤੇ ਪ੍ਰੋਗਰਾਮ ਕੋਆਰਡੀਨੇਟਰ ਡਾ. ਗਗਨਦੀਪ ਸਿੰਘ ਵੀ ਹਾਜ਼ਰ ਸਨ, ਜਿਨ੍ਹਾਂ ਨੇ ਇਸ ਟ੍ਰੇਨਿੰਗ ਪ੍ਰੋਗਰਾਮ ਨੂੰ ਸਫ਼ਲ ਬਣਾਉਣ ’ਚ ਅਹਿਮ ਭੂਮਿਕਾ ਨਿਭਾਈ।