ਜਨਗਣਨਾ-2027 ਲਈ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ
ਜਨਗਣਨਾ-2027 ਲਈ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ ਕਰਵਾਈ
Publish Date: Thu, 09 Apr 2026 08:09 PM (IST)
Updated Date: Fri, 10 Apr 2026 04:15 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਜਨਗਣਨਾ 2027 ਸਬੰਧੀ ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾਂ ਟ੍ਰੇਨਿੰਗ ਵਰਕਸ਼ਾਪ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਸੰਜ ਅਫਸਰ ਫਤਹਿਗੜ੍ਹ ਸਾਹਿਬ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਨਗਣਨਾ ਵਿਭਾਗ ਵੱਲੋਂ ਰੇਨੂੰ ਸਹਾਇਕ ਡਾਇਰੈਕਟਰ ਸੈਸੰਜ ਓਪਰੇਸ਼ਨ ਪੰਜਾਬ ਅਤੇ ਮਾਸਟਰ ਟ੍ਰੇਨਰ ਪਰਵਿੰਦਰ ਸਿੰਘ ਤੇ ਦੀਪਕ ਕੁਮਾਰ ਵੱਲੋਂ 21 ਫੀਲਡ ਟ੍ਰੇਨਰਾਂ ਨੂੰ ਟ੍ਰੇਨਿੰਗ ਦਿੱਤੀ ਗਈ। ਇਨ੍ਹਾਂ ਫੀਲਡ ਟ੍ਰੇਨਰਾਂ ਵੱਲੋਂ ਬਾਅਦ ਵਿੱਚ ਸੁਪਰਵਾਈਜ਼ਰ ਅਤੇ ਗਿਣਤੀਕਾਰਾਂ ਨੂੰ ਤਹਿਸੀਲ ਪੱਧਰ ਤੇ ਟ੍ਰੇਨਿੰਗ ਦਿੱਤੀ ਜਾਵੇਗੀ। ਟ੍ਰੇਨਿੰਗ ਦੌਰਾਨ ਦੱਸਿਆ ਗਿਆ ਕਿ ਜਨਗਣਨਾ 2027 ਪਹਿਲੀ ਵਾਰ ਪੂਰੀ ਤਰ੍ਹਾਂ ਡਿਜੀਟਲ ਮੋਡ ਵਿੱਚ ਕੀਤੀ ਜਾਵੇਗੀ। ਇਸ ਵਿੱਚ ਸੈਲਫ ਇਨੁਮੀਰੇਸ਼ਨ ਤਹਿਤ ਨਾਗਰਿਕ 30 ਅਪ੍ਰੈਲ ਤੋਂ 14 ਮਈ ਤੱਕ ਆਪਣੇ ਘਰ ਦੀ ਗਿਣਤੀ ਆਪ ਕਰ ਸਕਦੇ ਹਨ। ਇਸ ਤੋਂ ਬਾਅਦ 15 ਮਈ ਤੋਂ 13 ਜੂਨ ਤੱਕ ਹਾਊਸ ਲਿਸਟਿੰਗ ਦਾ ਪਹਿਲਾ ਫੇਜ਼ ਸ਼ੁਰੂ ਹੋਵੇਗਾ ਜਿਸ ਵਿੱਚ ਇਨੁਮੀਰੇਟਰ ਘਰ ਘਰ ਜਾ ਕੇ 33 ਸਵਾਲ ਪੁੱਛਣਗੇ। ਡਿਪਟੀ ਕਮਿਸ਼ਨਰ ਨੇ ਜਿਲ੍ਹੇ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਵਿੱਚ ਪੂਰਾ ਸਹਿਯੋਗ ਦੇਣ। ਵਰਕਸ਼ਾਪ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਸਮੇਤ ਉੱਚ ਅਧਿਕਾਰੀਆਂ ਅਤੇ ਸਮੂਹ ਫੀਲਡ ਟ੍ਰੇਨਰਾਂ ਨੇ ਹਿੱਸਾ ਲਿਆ।