ਮਜ਼ਦੂਰ ਦਿਵਸ' ਮੌਕੇ ਸ਼ਹੀਦਾਂ ਨੂੰ ਸ਼ਰਧਾਜਲੀਆਂ ਭੇਟ ਕੀਤੀਆਂ
ਮਜ਼ਦੂਰ ਦਿਵਸ' ਮੌਕੇ ਸ਼ਹੀਦਾਂ ਨੂੰ ਸ਼ਰਧਾਜਲੀਆਂ ਭੇਟ ਕੀਤੀਆਂ
Publish Date: Fri, 01 May 2026 04:27 PM (IST)
Updated Date: Sat, 02 May 2026 04:05 AM (IST)

ਕਾਮਿਆਂ ਤੋਂ ਬਿਨਾਂ ਕੋਈ ਵੀ ਸਨਅਤੀ ਢਾਂਚਾ ਖੜ੍ਹਾ ਨਹੀਂ ਰਹਿ ਸਕਦਾ ਮਿਹਨਤਕਸ਼ ਕਾਮਿਆਂ ਦੇ ਜਜ਼ਬੇ ਨੂੰ ਕੀਤਾ ਲਾਲ ਸਲਾਮ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਵਾਨੀਗੜ੍ਹ : ਵੱਖ-ਵੱਖ ਮਜ਼ਦੂਰ, ਮੁਲਾਜ਼ਮ ਤੇ ਹੋਰ ਜਥੇਬੰਦੀਆਂ ਵੱਲੋਂ ਸ਼ੁੱਕਰਵਾਰ ਨੂੰ ਮਜ਼ਦੂਰ ਦਿਵਸ ਝੰਡਾ ਲਹਿਰਾ ਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਜਥੇਬੰਦੀਆਂ ਨੇ ਠੇਕੇਦਾਰੀ ਸਿਸਟਮ ਬੰਦ ਕਰ ਕੇ ਵਰਕਰਾਂ ਨੂੰ ਪੱਕੇ ਤੌਰ ਤੇ ਰੁਜਗਾਰ ਦੇਣ ਦੇ ਮੰਗ ਕੀਤੀ। ਸਬ-ਡਿਵੀਜਨ ਭਵਾਨੀਗੜ੍ਹ ਵਿਖੇ ਪੰਜਾਬ ਪੱਲੇਦਾਰ ਮਜ਼ਦੂਰ ਦਲ ਦੇ ਦਫ਼ਤਰ ਵਿਖੇ ਦਲ ਦੇ ਸੂਬਾ ਪ੍ਰਧਾਨ ਰਾਮ ਸਿੰਘ ਮੱਟਰਾਂ ਦੀ ਅਗਵਾਈ ਹੇਠ ਭਾਜਪਾ ਦੇ ਟਰਾਂਸਪੋਰਟ ਸੈਲ ਦੇ ਸੂਬਾ ਕਨਵੀਨਰ ਅਤੇ ਐੱਫਸੀਆਈ ਪੰਜਾਬ ਦੇ ਡਾਇਰੈਕਟਰ ਗੁਰਤੇਜ ਸਿੰਘ ਝਨੇੜੀ ਵੱਲੋਂ ਝੰਡੇ ਦੀ ਰਸਮ ਅਦਾ ਕੀਤੀ ਤੇ ਦੇਸ਼ ਦੇ ਮਿਹਨਤਕਸ਼ ਕਾਮਿਆਂ ਦੇ ਜਜ਼ਬੇ ਨੂੰ ਲਾਲ ਸਲਾਮ ਕੀਤਾ। ਇਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ। ਇਸ ਮੌਕੇ ਗੁਰਤੇਜ ਸਿੰਘ ਝਨੇੜੀ ਅਤੇ ਸੂਬਾ ਪ੍ਰਧਾਨ ਰਾਮ ਸਿੰਘ ਮੱਟਰਾਂ ਨੇ ਕਿਹਾ ਕਿ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਹੋਈ ਸੀ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਇੱਕ ਮਾਰਕੀਟ ਵਿਚ ਬੰਬ ਧਮਾਕਾ ਹੋਣ ਸਮੇਂ ਬਹੁਤ ਮਜ਼ਦੂਰ ਸ਼ਹੀਦ ਹੋ ਗਏ ਸਨ ਪਰ ਉਸ ਤੋੰ ਬਾਅਦ ਭਾਰਤ ਸਮੇਤ 80 ਹੋਰ ਮੁਲਕਾਂ ਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸਬੰਧੀ ਕਾਨੂੰਨ ਲਾਗੂ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਮਜ਼ਦੂਰ ਦਿਵਸ ਦੀ ਸ਼ੁਰੂਆਤ ਕਰੀਬ 103 ਸਾਲ ਪਹਿਲਾਂ 1 ਮਈ 1923 ਨੂੰ ਤਾਮਿਲਨਾਡੂ ਦੀ ਰਾਜਧਾਨੀ ਚੇਨੱਈ ਵਿੱਚ ਕੀਤੀ ਗਈ ਸੀ। ਇਸ ਮੌਕੇ ਜਸਦੀਪ ਸਿੰਘ ਓਐੱਸਡੀ, ਅਰਵਿੰਦ ਖੰਨਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਗਰੂਰ ਹਾਜ਼ਰ ਸਨ।