ਲੁੱਟ ਖੋਹ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ
ਲੁੱਟ ਖੋਹ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ
Publish Date: Wed, 04 Feb 2026 05:10 PM (IST)
Updated Date: Wed, 04 Feb 2026 05:14 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬਸੀ ਪਠਾਣਾਂ ਪੁਲਿਸ ਨੇ ਦੋ ਵਿਅਕਤੀਆਂ ਨੂੰ ਲੁੱਟ-ਖੋਹ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ’ਚ ਰਜਿੰਦਰ ਸਿੰਘ ਵਾਸੀ ਪਿੰਡ ਕਿਸ਼ਨਪੁਰਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿਚ ਪੀੜਤ ਨੇ ਦੱਸਿਆ ਸੀ ਕਿ ਦੋ ਨਾ ਮਾਲੂਮ ਵਿਅਕਤੀਆਂ ਨੇ ਉਸ ਨੂੰ ਭਾਖੜਾ ਨਹਿਰ ਕੰਢੇ ਘੇਰ ਲਿਆ ਤੇ ਡਰਾ ਧਮਕਾ ਤੇ ਧੱਕੇ ਨਾਲ ਉਸ ਤੋਂ 4 ਹਜ਼ਾਰ ਰੁਪਏ ਖੋਹ ਲਏ ਹਨ। ਪੁਲਿਸ ਨੇ ਇਸ ਮਾਮਲੇ ਵਿਚ ਹਰਦੀਪ ਸਿੰਘ ਤੇ ਰਵੀ ਨੂੰ ਗ੍ਰਿਫਤਾਰ ਕਰਕੇ ਇਕ ਮੋਟਰਸਾਈਕਲ ਤੇ 1300 ਰੁਪਏ ਬਰਾਮਦ ਕੀਤੇ ਹਨ।