10 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
10 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
Publish Date: Tue, 17 Feb 2026 06:09 PM (IST)
Updated Date: Tue, 17 Feb 2026 06:12 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸਥਾਨਕ ਪੁਲਿਸ ਨੇ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਨਿਊ ਸੰਤ ਨਗਰ ਗੋਬਿੰਦਗੜ੍ਹ ਵਿਖੇ ਪੈਦਲ ਆ ਰਹੇ ਦੋ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ’ਚੋਂ 5-5 ਗ੍ਰਾਮ ਹੈਰੋਇਨ ਬਰਾਮਦ ਹੋਈ। ਕੁੱਲ 10 ਗ੍ਰਾਮ ਹੈਰੋਇਨ ਦੀ ਡਰੱਗ ਕਿੱਟ ਨਾਲ ਜਾਂਚ ਕਰਕੇ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ। ਮੁਲਜ਼ਮਾਂ ਦੀ ਪਛਾਣ ਅਮਨਦੀਪ ਕੌਰ ਅਤੇ ਮਨਦੀਪ ਸਿੰਘ ਵਜੋਂ ਹੋਈ ਹੈ।