160 ਗ੍ਰਾਮ ਚਿੱਟੇ ਸਮੇਤ ਦੋ ਕਾਬੂ
160 ਗ੍ਰਾਮ ਚਿੱਟੇ ਸਮੇਤ ਦੋ ਕਾਬੂ
Publish Date: Thu, 14 May 2026 04:35 PM (IST)
Updated Date: Fri, 15 May 2026 04:01 AM (IST)
ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਜ਼ਿਲ੍ਹਾ ਪੁਲਿਸ ਸੰਗਰੂਰ ਨੇ ਗਸ਼ਤ ਤੇ ਚੈਕਿੰਗ ਦੌਰਾਨ 160 ਗ੍ਰਾਮ ਚਿੱਟਾ/ ਹੈਰੋਇਨ ਸਮੇਤ 2 ਕਾਬੂ ਕਰਕੇ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਕਰ ਲਏ ਹਨ। ਜਾਣਕਾਰੀ ਅਨੁਸਾਰ ਸੀਆਈ ਸਟਾਫ ਬਹਾਦਰ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਪ੍ਰੇਮ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਦੌਰਾਨ ਸੁਨਾਮ ਤੋਂ ਬਖਸ਼ੀਵਾਲਾ ਰੋਡ ਹੁੰਦੇ ਹੋਏ ਨੀਲੋਵਾਲ ਸਾਈਡ ਨੂੰ ਜਾ ਰਹੇ ਸੀ ਜਦੋਂ ਪੁਲਿਸ ਪਾਰਟੀ ਨੀਲੋਵਾਲ ਰੋਡ ’ਤੇ ਕੱਚਾ ਰਾਸਤਾ ਰੋਜ਼ ਗਾਰਡਨ ਸੁਨਾਮ ਪੁੱਜੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ, ਆਪਣੇ ਸੱਜੇ ਹੱਥ ਵਿਚ ਫੜੀ ਪਲਾਸਟਿਕ ਦੀ ਲਿਫਾਫੀ ਹੇਠਾਂ ਸੁੱਟ ਦਿੱਤੀ। ਸ਼ੱਕ ਪੈਣ ’ਤੇ ਪੁਲਿਸ ਨੇ ਕਾਬੂ ਕਰਕੇ ਉਸਦਾ ਨਾਂ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਕੁਲਵੰਤ ਸਿੰਘ ਨਿਵਾਸੀ ਸੁਨਾਮ ਦੱਸਿਆ ਤਲਾਸ਼ੀ ਦੌਰਾਨ ਉਸ ਕੋਲੋਂ 150 ਗ੍ਰਾਮ ਹੈਰੋਇਨ ਚਿੱਟਾ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਲਿਆ। ਇਸ ਤਰ੍ਹਾਂ ਥਾਣਾ ਸਦਰ ਧੂਰੀ ਅਧੀਨ ਪੈਂਦੀ ਚੌਕੀ ਰਣੀਕੇ ਦੇ ਇੰਚਾਰਜ ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੌਰਾਨ ਸੁਖਪਾਲ ਸਿੰਘ ਉਰਫ ਸੋਨੀ ਨਿਵਾਸੀ ਸਤੌਜ ਵਾਲੀਆ ਨੂੰ 10 ਗ੍ਰਾਮ ਚਿੱਟਾ/ਹੈਰੋਇਨ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਲਿਆ।