ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਣੇ ਦੋ ਗ੍ਰਿਫ਼ਤਾਰ
ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਣੇ ਦੋ ਗ੍ਰਿਫ਼ਤਾਰ
Publish Date: Tue, 31 Mar 2026 05:07 PM (IST)
Updated Date: Tue, 31 Mar 2026 05:10 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਬਸੀ ਪਠਾਣਾਂ ਅਤੇ ਅਮਲੋਹ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਮਾਮਲਿਆਂ ਵਿਚ ਦੋ ਵਿਅਕਤੀਆਂ ਨੂੰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਸਿਟੀ ਪੁਲਿਸ ਚੌਂਕੀ ਬਸੀ ਪਠਾਣਾਂ ਦੇ ਇੰਚਾਰਜ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਗਸ਼ਤ ਦੌਰਾਨ ਦਾਣਾ ਮੰਡੀ ਨੇੜੇ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਤੋਂ 80 ਪਾਬੰਦੀਸ਼ੁਦਾ ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਹਰਮਲ ਸਿੰਘ ਉਰਫ਼ ਕਾਲੀ ਸੀ ਪਿੰਡ ਮਾਰਵਾ ਹੋਈ ਹੈ। ਇਸੇ ਤਰ੍ਹਾਂ ਸਬ ਇੰਸਪੈਕਟਰ ਤਰਨਜੀਤ ਸਿੰਘ ਦੀ ਟੀਮ ਨੇ ਪਿੰਡ ਭਰਪੂਰਗੜ੍ਹ ਨੇੜੇ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਤੋਂ 110 ਖੁੱਲੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਰਵੀ ਸ਼ਰਮਾ ਵਾਸੀ ਪਿੰਡ ਡਡਹੇੜੀ ਵਜੋਂ ਹੋਈ ਹੈ।