ਸੁਨਾਮ ਨਾ ਪਹੁੰਚ ਸਕੇ ਕਿਸਾਨਾਂ ਨੇ ਛਾਜਲੀ ਰੇਲ ਟਰੈਕ 'ਤੇ ਦਿੱਤਾ ਧਰਨਾ
ਸੁਨਾਮ ਨਾ ਪਹੁੰਚ ਸਕੇ ਕਿਸਾਨਾਂ ਨੇ ਛਾਜਲੀ ਰੇਲ ਟਰੈਕ 'ਤੇ ਦਿੱਤਾ ਧਰਨਾ
Publish Date: Fri, 05 Dec 2025 03:52 PM (IST)
Updated Date: Sat, 06 Dec 2025 04:00 AM (IST)

ਪੁਲਿਸ ਨੇ ਰੇਲ ਪਟੜੀ ਤੇ ਬੈਠੇ ਸੈਂਕੜੇ ਕਿਸਾਨਾਂ ਨੂੰ ਹਿਰਾਸਤ ’ਚ ਲਿਆ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਬਿਜਲੀ ਸੋਧ ਬਿਲ 2025 ਰੱਦ ਕਰਨ, ਸਮਾਰਟ ਮੀਟਰਾਂ ਦਾ ਵਿਰੋਧ ਕਰਨ ਤੋਂ ਇਲਾਵਾ ਸਰਕਾਰੀ ਜਾਇਦਾਦਾਂ ਵੇਚਣ ਦੇ ਖ਼ਿਲਾਫ਼ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ਤਹਿਤ ਸ਼ੁੱਕਰਵਾਰ ਨੂੰ ਪੰਜਾਬ ਅੰਦਰ ਰੇਲਾਂ ਰੋਕਣ ਦੇ ਦਿੱਤੇ ਸੱਦੇ ਨੂੰ ਅਸਫਲ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਨੇ ਬਹੁਤ ਕੋਸ਼ਿਸ਼ਾਂ ਕੀਤੀਆਂ। ਪੁਲਿਸ ਨੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਲਈ ਘਰਾਂ ’ਤੇ ਛਾਪੇਮਾਰੀ ਕੀਤੀ ਤੇ ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਕੀਤੀ। ਲੇਕਿਨ ਇਸ ਸਭ ਕਾਸੇ ਦੇ ਬਾਵਜੂਦ, ਭਾਰਤੀ ਕਿਸਾਨ ਯੂਨੀਅਨ (ਏਕਤਾ ਆਜ਼ਾਦ) ਦੇ ਸੈਂਕੜੇ ਕਾਰਕੁੰਨ ਛਾਜਲੀ ਪਿੰਡ ਰੇਲਵੇ ਸਟੇਸ਼ਨ ’ਤੇ ਪਹੁੰਚਣ ਵਿਚ ਕਾਮਯਾਬ ਹੋ ਗਏ ਹਾਲਾਂਕਿ, ਜਥੇਬੰਦੀ ਨੇ ਸੁਨਾਮ ਰੇਲਵੇ ਸਟੇਸ਼ਨ ’ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੋਇਆ ਸੀ, ਪਰ ਪੁਲਿਸ ਦੀ ਨਾਕਾਬੰਦੀ ਕਾਰਨ ਕਿਸਾਨ ਉੱਥੇ ਨਹੀਂ ਪਹੁੰਚ ਸਕੇ। ਛਾਜਲੀ ਵਿਚ, ਕਿਸਾਨਾਂ ਨੇ ਕੁੱਝ ਸਮੇਂ ਲਈ ਰੇਲਵੇ ਪਟੜੀਆਂ ’ਤੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ, ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ ਤੇ ਸੈਂਕੜੇ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ। ਹਿਰਾਸਤ ਵਿਚ ਲਏ ਗਏ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਮੈਦੇਵਾਸ ਨੇ ਦੱਸਿਆ ਕਿ ਸੈਂਕੜੇ ਕਿਸਾਨ ਪੁਲਿਸ ਨੂੰ ਝਕਾਨੀ ਦੇਕੇ ਛਾਜਲੀ ਰੇਲਵੇ ਸਟੇਸ਼ਨ ’ਤੇ ਪਹੁੰਚਣ ਵਿਚ ਕਾਮਯਾਬ ਹੋ ਗਏ। ਇਸ ਧਰਨੇ ਵਿਚ ਛਾਜਲੀ, ਮੈਦੇਵਾਸ, ਗੁੱਜਰਾਂ, ਬਿਗੜਵਾਲ , ਭੁਟਾਲ ਕਲਾਂ, ਤੋਲਾਵਾਲ, ਫਫੜੇ ਆਦਿ ਪਿੰਡਾਂ ਦੇ ਕਿਸਾਨ ਸ਼ਾਮਲ ਹੋਏ। ਇਸ ਮੌਕੇ ਜਗਦੇਵ ਸ਼ਰਮਾ, ਕੁਲਵਿੰਦਰ ਧੂਰੀ, ਮੱਖਣ ਪਾਪੜਾ, ਨਾਇਬ ਸਿੰਘ ਗੁੱਜਰਾਂ, ਹਰਭਗਵਾਨ ਸਿੰਘ ਆਦਿ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ। ਡੱਬੀ ਸੂਬਾ ਪ੍ਰਧਾਨ ਜਸਵਿੰਦਰ ਲੌਂਗੋਵਾਲ ਸਣੇ 30 ਆਗੂ ਪੁਲਿਸ ਨੇ ਚੱਕੇ ਜ਼ਿਲ੍ਹਾ ਪੁਲਿਸ ਸੰਗਰੂਰ ਨੇ ਕਿਸਾਨਾਂ ਦੇ ਰੇਲ ਰੋਕੋ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਲਈ ਸਖ਼ਤੀ ਵਰਤੀ ਹੈ। ਸੰਗਰੂਰ ਜ਼ਿਲ੍ਹੇ ਵਿੱਚ ਲਗਭਗ 30 ਕਿਸਾਨ ਆਗੂਆਂ ਨੂੰ ਪੁਲਿਸ ਨੇ ਰਾਤ ਸਮੇਂ ਹਿਰਾਸਤ ਵਿੱਚ ਲੈ ਲਿਆ ਗਿਆ , ਜਿਨ੍ਹਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਲੌਂਗੋਵਾਲ, ਪਰਮਜੀਤ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ, ਬਲਵਿੰਦਰ ਸਿੰਘ, ਮੱਖਣ ਸਿੰਘ, ਹੈਪੀ ਨਮੋਲ, ਹਰਦੇਵ ਸਿੰਘ, ਬਲਦੇਵ ਸਿੰਘ, ਰਾਜ ਸਿੰਘ, ਗੁਰਚਰਨ ਸਿੰਘ ਸ਼ਾਮਲ ਹਨ। ਸਾਰਿਆਂ ਨੂੰ ਵੱਖ-ਵੱਖ ਥਾਣਿਆਂ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਦੀ ਅਜਿਹੀ ਕਾਰਵਾਈ ਕਾਰਨ ਯੂਨੀਅਨ ਅੰਦਰ ਗੁੱਸਾ ਭੜਕ ਗਿਆ ਹੈ। ਯੂਨੀਅਨ ਆਗੂ ਜਸਵੀਰ ਸਿੰਘ ਮੈਦੇਵਾਸ ਨੇ ਕਿਹਾ ਕਿ ਇਸ ਸਰਕਾਰ ਦੇ ਧੱਕੇ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ। ਉਧਰ ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ, ਜ਼ਿਲ੍ਹੇ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ,