ਬੇਰੁਜ਼ਗਾਰਾਂ ਦੀ ਸਪੀਕਰ ਸੰਧਵਾਂ ਨਾਲ ਹੋਈ ਮਿਲਣੀ
ਬੇਰੁਜ਼ਗਾਰਾਂ ਦੀ ਸਪੀਕਰ ਸੰਧਵਾਂ ਨਾਲ ਹੋਈ ਮਿਲਣੀ
Publish Date: Tue, 27 Jan 2026 05:18 PM (IST)
Updated Date: Tue, 27 Jan 2026 05:19 PM (IST)

ਗੜ੍ਹੇਮਾਰੀ ਅਤੇ ਮੀਂਹ ’ਚ ਮੋਰਚਾ 34 ਵੇਂ ਦਿਨ ਜਾਰੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ ਸਿੱਖਿਆ ਤੇ ਸਿਹਤ ਵਿਭਾਗ ਵਿੱਚ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਸਮੇਤ ਭਰਨ ਦੀ ਮੰਗ ਲਈ ਸੰਘਰਸ਼ ਕਰਦੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਦੀ ਮੀਟਿੰਗ ਦੇਰ ਰਾਤ ਸਥਾਨਕ ਰੈਸਟ ਹਾਊਸ ’ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਹੋਈ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਰਮਨ ਕੁਮਾਰ ਮਲੋਟ ਅਤੇ ਹਰਜਿੰਦਰ ਸਿੰਘ ਝੁਨੀਰ ਨੇ ਸਪੀਕਰ ਸੰਧਵਾਂ ਨੂੰ ਜਾਣੂ ਕਰਵਾਇਆ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਭਰਤੀ ਕੈਲੰਡਰ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਨੇਕਾਂ ਜਨਤਕ ਸਟੇਜਾਂ ਤੋਂ ਓਵਰਏਜ ਬੇਰੁਜ਼ਗਾਰਾਂ ਨੂੰ ਉਮਰ ਹੱਦ ਛੋਟ ਦੇਣ ਦੇ ਐਲਾਨ ਕੀਤੇ ਸਨ ਪਰ ਪੰਜਾਬ ਸਰਕਾਰ ਹਰੇਕ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਨਰਸਰੀ, ਈਟੀਟੀ, ਮਾਸਟਰ ਕੇਡਰ, ਲੈਕਚਰਾਰ ਅਤੇ ਸਹਾਇਕ ਪ੍ਰੋਫੈਸਰ ਦੀ ਇੱਕ ਵੀ ਨਵੀਂ ਆਸਾਮੀ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ। ਸਗੋਂ ਪਿਛਲੇ ਸਮੇਂ ਤੋਂ ਜਾਰੀ ਭਰਤੀਆਂ ਨੂੰ ਰੱਦ ਜ਼ਰੂਰ ਕੀਤਾ ਹੈ। ਇਸੇ ਤਰ੍ਹਾਂ ਉਮਰ ਹੱਦ ਦੇ ਛੋਟ ਦੇਣ ਦਾ ਵਾਅਦਾ ਝੂਠ ਸਾਬਤ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਅਨੇਕਾਂ ਬੇਰੁਜ਼ਗਾਰ ਓਵਰਏਜ ਹੋ ਚੁੱਕੇ ਹਨ। ਉਨ੍ਹਾਂ ਸਪੀਕਰ ਨੂੰ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਅੱਗੇ ਚੱਲ ਰਹੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਪੱਕੇ ਮੋਰਚੇ ਤੋਂ ਜਾਣੂ ਕਰਵਾਇਆ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਦੇ ਸਮੇਂ ਵਿੱਚ ਉਹਨਾਂ ਦੀਆਂ ਮੰਗਾਂ ਸਬੰਧੀ ਖਾਸ ਕਰਕੇ ਮਾਸਟਰ ਕੇਡਰ ਦੀ ਦੇ ਸਾਰੇ ਵਿਸ਼ੇ ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਅਤੇ ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ ਸ਼ਰਤ 55 ਫੀਸਦੀ ਲਾਜਮੀ ਅੰਕਾਂ ਦੀ ਸ਼ਰਤ ਨੂੰ ਰੱਦ ਨਾ ਕੀਤਾ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ। ਇਸ ਮੌਕੇ ਸੁਖਪਾਲ ਖਾਨ, ਰਾਜਵੀਰ ਕੌਰ, ਮਨਜੀਤ ਕੌਰ, ਲਲਿਤਾ, ਮੁਨੀਸ਼ ਕੁਮਾਰ ਫਾਜ਼ਿਲਕਾ, ਕੇਵਲ ਕ੍ਰਿਸ਼ਨ, ਭੁਪਿੰਦਰ ਸਿੰਘ, ਕੁਲਦੀਪ ਭੁਟਾਲ ਹਾਜ਼ਰ ਸਨ।