ਹਾਦਸੇ ’ਚ ਜ਼ਖ਼ਮੀ ਅਣਪਛਾਤੇ ਵਿਅਕਤੀ ਦੀ ਮੌਤ
ਹਾਦਸੇ ’ਚ ਜ਼ਖਮੀ ਅਣਪਛਾਤੇ ਵਿਅਕਤੀ ਦੀ ਮੌਤ
Publish Date: Thu, 26 Mar 2026 06:57 PM (IST)
Updated Date: Thu, 26 Mar 2026 06:59 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪਿੰਡ ਜਖਵਾਲੀ ਕੋਲ ਵਾਪਰੇ ਸੜਕ ਹਾਦਸੇ ਵਿਚ ਜ਼ਖ਼ਮੀ ਇਕ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਮੌਤ ਹੋ ਗਈ ਹੈ। ਪੁਲਿਸ ਮੁਤਾਬਕ ਐਂਬੂਲੈਂਸ 108 ਵੱਲੋਂ ਉਕਤ 40 ਤੋਂ 42 ਸਾਲਾ ਅਣਪਛਾਤੇ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਇਲਾਜ ਚੱਲਦਿਆਂ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਸ਼ਨਾਖਤ ਲਈ ਹਸਪਤਾਲ ਦੇ ਮੋਰਚਰੀ ਰੂਮ ਵਿੱਚ ਰੱਖਿਆ ਗਿਆ ਹੈ। ਪੁਲਿਸ ਇਸ ਮਾਮਲੇ ਦੀ ਤਫਤੀਸ਼ ਕਰ ਰਹੀ ਹੈ।