ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਬਿੱਟੂ ਨੇ ਗੁਰੂ ਘਰ ਵਿੱਚ ਕੀਰਤਨ ਸਰਵਣ ਕੀਤਾ ਅਤੇ ਸ਼ਹੀਦਾਂ ਨੂੰ ਨਮਨ ਕੀਤਾ। ਉਨ੍ਹਾਂ ਨੇ ਸਰਹਿੰਦ ਦੀ ਉਸ ਕੰਧ ਦੇ ਦਰਸ਼ਨ ਵੀ ਕੀਤੇ ਜਿੱਥੇ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦੇ ਨੀਹਾਂ ਵਿੱਚ ਚਿਣਵਾ ਦਿੱਤਾ ਗਿਆ ਸੀ। ਉਹ ਠੰਢੇ ਬੁਰਜ ਵਿੱਚ ਵੀ ਮੱਥਾ ਟੇਕਣ ਗਏ। ਇਸ ਜਗ੍ਹਾ 'ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਹੋਈ ਸੀ। ਇਸ ਲਾਸਾਨੀ ਸ਼ਹਾਦਤ ਨੂੰ ਯਾਦ ਕਰਕੇ ਬਿੱਟੂ ਭਾਵੁਕ ਵੀ ਨਜ਼ਰ ਆਏ।
Publish Date: Mon, 23 Feb 2026 08:03 AM (IST)
Updated Date: Mon, 23 Feb 2026 08:06 AM (IST)
ਦੀਪਕ ਸੂਦ, ਫ਼ਤਹਿਗੜ੍ਹ ਸਾਹਿਬ: ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਬਿੱਟੂ ਨੇ ਗੁਰੂ ਘਰ ਵਿੱਚ ਕੀਰਤਨ ਸਰਵਣ ਕੀਤਾ ਅਤੇ ਸ਼ਹੀਦਾਂ ਨੂੰ ਨਮਨ ਕੀਤਾ। ਉਨ੍ਹਾਂ ਨੇ ਸਰਹਿੰਦ ਦੀ ਉਸ ਕੰਧ ਦੇ ਦਰਸ਼ਨ ਵੀ ਕੀਤੇ ਜਿੱਥੇ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦੇ ਨੀਹਾਂ ਵਿੱਚ ਚਿਣਵਾ ਦਿੱਤਾ ਗਿਆ ਸੀ। ਉਹ ਠੰਢੇ ਬੁਰਜ ਵਿੱਚ ਵੀ ਮੱਥਾ ਟੇਕਣ ਗਏ। ਇਸ ਜਗ੍ਹਾ 'ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਹੋਈ ਸੀ। ਇਸ ਲਾਸਾਨੀ ਸ਼ਹਾਦਤ ਨੂੰ ਯਾਦ ਕਰਕੇ ਬਿੱਟੂ ਭਾਵੁਕ ਵੀ ਨਜ਼ਰ ਆਏ।