ਯੂਨੀਵਰਸਿਟੀ ਕਾਲਜ ਘਨੌਰ ’ਚ ਸਾਲਾਨਾ ਐਥਲੈਟਿਕਸ ਮੀਟ ਕਰਵਾਈ
ਯੂਨੀਵਰਸਿਟੀ ਕਾਲਜ ਘਨੌਰ ਵਿੱਚ ਸਾਲਾਨਾ ਐਥਲੈਟਿਕ ਮੀਟ ਕਰਵਾਈ
Publish Date: Thu, 12 Mar 2026 06:25 PM (IST)
Updated Date: Thu, 12 Mar 2026 06:27 PM (IST)
ਫੋਟੋ 12ਪੀਟੀਐਲ: 23 ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਕਾਲਜ ਪ੍ਰਿੰਸੀਪਲ ਡਾ. ਲਖਵੀਰ ਸਿੰਘ ਗਿੱਲ ਦੀ ਅਗਵਾਈ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਵਰਿੰਦਰ ਸਿੰਘ ਦੀ ਦੇਖ-ਰੇਖ ਹੇਠ ਯੂਨੀਵਰਸਿਟੀ ਕਾਲਜ ਘਨੌਰ ਵਿਚ ਸਾਲਾਨਾ ਐਥਲੈਟਿਕਸ ਮੀਟ ਕਰਵਾਈ ਗਈ। ਇਸ ਮੌਕੇ ਪਰਦੀਪ ਸਿੰਘ ਵੜੈਚ ਅਤੇ ਨਗਰ ਪੰਚਾਇਤ ਘਨੌਰ ਦੀ ਪ੍ਰਧਾਨ ਮਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖੇਡਾਂ ਦਾ ਉਦਘਾਟਨ ਕੀਤਾ। ਪ੍ਰਿੰਸੀਪਲ ਡਾ. ਲਖਵੀਰ ਸਿੰਘ ਗਿੱਲ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਖੇਡਾਂ ਦਾ ਵਿਸ਼ੇਸ਼ ਮਹੱਤਵ ਹੈ। ਇਸ ਐਥਲੈਟਿਕ ਮੀਟ ਵਿੱਚ ਲਗਭਗ 300 ਵਿਦਿਆਰਥੀਆਂ ਨੇ 100, 200, 400 ਅਤੇ 800 ਮੀਟਰ ਦੌੜ, ਰੀਲੇਅ ਰੇਸ, ਲੰਬੀ ਛਾਲ, ਗੋਲਾ ਸੁੱਟਣਾ ਅਤੇ ਹੋਰ ਮੁਕਾਬਲਿਆਂ ਵਿੱਚ ਭਾਗ ਲਿਆ। ਵਿਦਿਆਰਥੀਆਂ ਨੂੰ ਸਤਲੁਜ, ਬਿਆਸ, ਰਾਵੀ ਅਤੇ ਚਿਨਾਬ ਹਾਊਸਾਂ ਵਿੱਚ ਵੰਡਿਆ ਗਿਆ।ਮੁੰਡਿਆਂ ਵਿੱਚੋਂ ਰੋਹਲ ਖਾਨ ਅਤੇ ਕੁੜੀਆਂ ਵਿੱਚੋਂ ਮਨਦੀਪ ਕੌਰ ਨੂੰ ਬੈਸਟ ਐਥਲੀਟ ਚੁਣਿਆ ਗਿਆ। ਇਸ ਮੌਕੇ ਕਾਲਜ ਦੇ ਉਹਨਾਂ ਪੁਰਾਤਨ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਜੋ ਇਸ ਸਮੇਂ ਪੰਜਾਬ ਪੁਲਿਸ ਸਮੇਤ ਵੱਖ-ਵੱਖ ਅਹੁਦਿਆਂ ’ਤੇ ਸੇਵਾ ਨਿਭਾ ਰਹੇ ਹਨ। ਪ੍ਰੋਗਰਾਮ ਦੌਰਾਨ ਕਾਲਜ ਦਾ ਸਮੂਹ ਸਟਾਫ ਅਤੇ ਘਨੌਰ ਦੇ ਐਮ.ਸੀ. ਵੀ ਮੌਜੂਦ ਰਹੇ।