ਯੂਪੀਐਸਸੀ ਟੌਪਰ ਸਿਮਰਨਦੀਪ ਕੌਰ ਵੱਲੋਂ ਵਿਦਿਆਰਥੀਆਂ ਨਾਲ ਸਫ਼ਲਤਾ ਦੇ ਨੁਕਤੇ ਸਾਂਝੇ
ਯੂਪੀਐਸਸੀ ਟੌਪਰ ਸਿਮਰਨਦੀਪ ਕੌਰ ਵੱਲੋਂ ਵਿਦਿਆਰਥੀਆਂ ਨਾਲ ਸਫ਼ਲਤਾ ਦੇ ਨੁਕਤੇ ਸਾਂਝੇ
Publish Date: Fri, 01 May 2026 06:29 PM (IST)
Updated Date: Fri, 01 May 2026 06:32 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵੱਲੋਂ ਯੂਪੀਐਸਸੀ ਪ੍ਰੀਖਿਆ ’ਚੋਂ ਦੇਸ਼ ਭਰ ’ਚੋਂ 15ਵਾਂ ਰੈਂਕ ਹਾਸਲ ਕਰਨ ਵਾਲੀ ਸਿਮਰਨਦੀਪ ਕੌਰ ਨਾਲ ਵਿਸ਼ੇਸ਼ ਅਕਾਦਮਿਕ ਵਿਕਾਸ ਸੈਸ਼ਨ ਕਰਵਾਇਆ ਗਿਆ। ਸਿੱਖਿਆ ਵਿਭਾਗ ਦੇ ਮੁਖੀ ਡਾ. ਹਰਨੀਤ ਬਿਲਿੰਗ ਨੇ ਦੱਸਿਆ ਕਿ ਇਸ ਸੈਸ਼ਨ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਦੀ ਤਿਆਰੀ ਅਤੇ ਅਕਾਦਮਿਕ ਉੱਤਮਤਾ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣੂ ਕਰਵਾ ਕੇ ਪ੍ਰੇਰਿਤ ਕਰਨਾ ਸੀ। ਸੰਵਾਦਾਤਮਕ ਸੈਸ਼ਨ ਦੌਰਾਨ ਸਿਮਰਨਦੀਪ ਕੌਰ ਨੇ ਆਪਣੀ ਤਿਆਰੀ ਦੀ ਰਣਨੀਤੀ ਸਾਂਝੀ ਕਰਦਿਆਂ ਲਗਾਤਾਰਤਾ, ਸਪਸ਼ਟਤਾ ਅਤੇ ਅਨੁਸ਼ਾਸਿਤ ਪੜ੍ਹਾਈ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਵਾਈਸ ਚਾਂਸਲਰ ਪ੍ਰੋ. ਡਾ. ਪਰਿਤ ਪਾਲ ਸਿੰਘ ਨੇ ਵਿਭਾਗ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸ਼ਖ਼ਸੀਅਤਾਂ ਨਾਲ ਸੰਵਾਦ ਵਿਦਿਆਰਥੀਆਂ ਦੀਆਂ ਇੱਛਾਵਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਦਾ ਹੈ। ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਵੀ ਕਲਾਸਰੂਮ ਤੋਂ ਬਾਹਰਲੇ ਅਨੁਭਵਾਂ ਦੀ ਮਹੱਤਤਾ ਬਾਰੇ ਦੱਸਿਆ। ਅਖ਼ੀਰ ’ਚ ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਨੇ ਸਿਮਰਨਦੀਪ ਕੌਰ ਦਾ ਧੰਨਵਾਦ ਕੀਤਾ।