ਸ਼ਿਵਮ ਕਾਲਜ ’ਚ ਮਨਾਇਆ ਵਿਸਾਖੀ ਦਿਹਾੜਾ
ਸ਼ਿਵਮ ਕਾਲਜ ’ਚ ਮਨਾਇਆ ਵਿਸਾਖੀ ਦਿਹਾੜਾ
Publish Date: Tue, 14 Apr 2026 06:13 PM (IST)
Updated Date: Wed, 15 Apr 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਸ਼ਿਵਮ ਕਾਲਜ ਆਫ਼ ਐਜੂਕੇਸ਼ਨ ਖੋਖਰ ਕਲਾਂ ’ਚ ਹਰ ਸਾਲ ਦੀ ਤਰ੍ਹਾ ਕਾਲਜ ਦੇ ਚੇਅਰਮੈਨ ਅਨਿਲ ਗਰਗ ਦੀ ਅਗਵਾਈ ਹੇਠ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਸ਼ਿਵਮ ਕਾਲਜ ਦੇ ਪ੍ਰਧਾਨ ਰਾਹੁਲ ਗਰਗ ਨੇ ਵਿਸਾਖੀ ਦੇ ਤਿਉਹਾਰ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਪੰਜਾਬ ਭਰ ’ਚ ਵਿਸਾਖੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਵਿਸਾਖੀ ਵਾਲੇ ਦਿਨ ਸਵੇਰ ਤੋਂ ਹੀ ਲੋਕ ਗੁਰੂ ਘਰਾਂ ਵਿੱਚ ਜਾ ਕੇ ਅਰਦਾਸਾਂ ਕਰ ਰਹੇ ਹਨ। ਇਸ ਮੌਕੇ ਪ੍ਰਿੰਸੀਪਲ ਡਾ. ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਵਿਸਾਖੀ ਦਾ ਤਿਉਹਾਰ ਕਿਸਾਨਾਂ ਲਈ ਖਾਸ ਮਹੱਤਵ ਰੱਖਦਾ ਹੈ ਕਿਉਂਕਿ ਇਹ ਨਵੀਂ ਫਸਲ ਦੀ ਕਟਾਈ ਨਾਲ ਜੁੜਿਆ ਹੈ। ਇਸ ਮੌਕੇ ਕਾਲਜ ਦਾ ਸਟਾਫ਼ , ਪ੍ਰੋ. ਸੁਖਪਾਲ ਸਿੰਘ,ਜੀਵਨ ਸਿੰਘ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਨੀਨਾ ਸ਼ਰਮਾ ਆਦਿ ਵੀ ਮੌਜੂਦ ਹਨ।