ਲੋਕ ਬੇਅਦਬੀ ਵਿਰੁੱਧ ਕਾਨੂੰਨ ਬਣਵਾਉਣ ਲਈ ਸੰਘਰਸ਼ ਦਾ ਹਿੱਸਾ ਬਣਨ : ਕਾਂਸਲ
ਪੰਜਾਬੀ ਬੇਅਦਬੀ ਵਿਰੁੱਧ ਕਾਨੂੰਨ ਬਣਵਾਉਣ ਲਈ ਸੰਘਰਸ਼ ਦਾ ਹਿੱਸਾ ਬਣਨ : ਵਰੁਣ ਕਾਂਸਲ
Publish Date: Mon, 16 Mar 2026 06:26 PM (IST)
Updated Date: Mon, 16 Mar 2026 06:28 PM (IST)
ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਹਰ ਧਰਮ ਦੀ ਸੰਗਤ ਨੂੰ ਧਰਮ ਯੁੱਧ ਮੋਰਚੇ ਦਾ ਹਿੱਸਾ ਬਣਨਾ ਚਾਹੀਦਾ ਹੈ ਕਿਉਂਕਿ ਅਕਾਲ ਪੁਰਖ ਨਾਲ ਜੋੜਨ ਵਾਲਾ ਹਰ ਗ੍ਰੰਥ ਸਾਡਾ ਗੁਰੂ ਹੈ ਤੇ ਗੁਰੂ ਦੀ ਬੇਅਦਬੀ ਵਿਰੁੱਧ ਕਾਨੂੰਨ ਬਣਾਉਣ ਦੀ ਬਹੁਤ ਜ਼ਰੂਰੀ ਲੋੜ ਹੈ ਕਿਉਂਕਿ ਜਦੋਂ ਬੇਅਦਬੀ ਹੁੰਦੀ ਹੈ ਤਾਂ ਹਰ ਧਰਮ ਦੀ ਸੰਗਤ ਦੀ ਭਾਵਨਾ ਨੂੰ ਬਹੁਤ ਠੇਸ ਪਹੁੰਚਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਜਾਬ ਦੇ ਮੁੱਖ ਬੁਲਾਰੇ ਵਰੁਣ ਕਾਂਸਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਅਕਾਲੀ ਆਗੂ ਵਰੁਣ ਕੁਮਾਰ ਬਾਂਸਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਪਟਿਆਲ਼ਾ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ 18 ਮਾਰਚ ਨੂੰ ਡੀਸੀ ਦਫ਼ਤਰ ਪਟਿਆਲਾ ਵਿਖੇ ਧਰਨਾ ਦੇ ਕੇ ਬੇਅਦਬੀ ਵਿਰੁੱਧ ਕਾਨੂੰਨ ਨਾ ਬਣਾਏ ਜਾਣ ਵਿਰੁੱਧ ਰੋਹ ਭਰਪੂਰ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਸਰਕਾਰ ਤੋਂ ਸਖ਼ਤ ਕਾਨੂੰਨ ਬਣਾਉਣ ਦੀ ਪੁਰਜੋਰ ਮੰਗ ਕਰਦਾ ਹੈ।