ਧੁੰਦ ਕਾਰਨ ਕਈ ਵਾਹਨ ਆਪਸ ’ਚ ਟਕਰਾਏ
ਧੁੰਦ ਕਾਰਨ ਕਈ ਵਾਹਨ ਆਪਸ ਵਿੱਚ ਟਕਰਾ ਗਏ
Publish Date: Sat, 21 Feb 2026 07:24 PM (IST)
Updated Date: Sat, 21 Feb 2026 07:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸ਼ਨਿਚਰਵਾਰ ਸਵੇਰੇ 7:30 ਵਜੇ ਦੇ ਕਰੀਬ ਧੁੰਦ ਕਾਰਨ ਸਰਹਿੰਦ ਨੈਸ਼ਨਲ ਹਾਈਵੇ ਤੇ ਪੈਂਦੇ ਪਿੰਡ ਪਿੰਡ ਤਰਖਾਣ ਮਾਜਰਾ ਨੇੜੇ ਕਈ ਵਾਹਨ ਆਪਸ ਵਿੱਚ ਟਕਰਾ ਗਏ। ਜਾਣਕਾਰੀ ਅਨੁਸਾਰ ਸਰਹਿੰਦ ਤੋਂ ਲੁਧਿਆਣਾ ਜਾ ਰਹੇ ਕਾਰਾਂ ਅਤੇ ਟਿੱਪਰ ਇੱਕ ਦੂਸਰਾ ਵਿੱਚ ਟਕਰਾ ਗਏ, ਜਿਸ ਕਾਰਨ ਵਾਹਨਾਂ ਦਾ ਭਾਰੀ ਨੁਕਸਾਨ ਹੋਇਆ। ਹਾਦਸੇ ਕਾਰਨ ਸੜਕ ’ਤੇ ਜਾਮ ਲੱਗ ਗਿਆ ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ। ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਫੋਰਸ ਮੌਕੇ ’ਤੇ ਪਹੁੰਚੀ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਨੁਕਸਾਨੇ ਗਏ ਵਾਹਨਾਂ ਨੂੰ ਸਾਈਡ ’ਤੇ ਹਟਾ ਕੇ ਆਵਾਜਾਈ ਮੁੜ ਸ਼ੁਰੂ ਕਰਵਾਈ। ਮੌਕੇ ’ਤੇ ਪਹੁੰਚੇ ਸਰਹਿੰਦ ਥਾਣੇ ਦੇ ਏਐੱਸਆਈ ਜਸਮੇਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸੰਘਣੀ ਧੁੰਦ ਕਾਰਨ ਹੋਇਆ ਹੈ ਅਤੇ ਪੁਲਿਸ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।