ਭਾਜਪਾ ਨੇ ਨਾਰੀ ਸ਼ਕਤੀ ਵੰਦਨ ਬਿੱਲ ’ਤੇ ਵਿਰੋਧੀ ਪੱਖ ਨੂੰ ਘੇਰਿਆ
ਘਨੌਰ ’ਚ ਭਾਜਪਾ ਦਾ ਮਹਿਲਾ ਸੰਮੇਲਨ, ਨਾਰੀ ਸ਼ਕਤੀ ਵੰਦਨ ਬਿੱਲ ’ਤੇ ਵਿਰੋਧੀ ਪੱਖ ਨੂੰ ਘੇਰਿਆ
Publish Date: Wed, 22 Apr 2026 07:03 PM (IST)
Updated Date: Wed, 22 Apr 2026 07:07 PM (IST)

ਫੋਟੋ 22ਪੀਟੀਐਲ: 53 -ਘਨੌਰ ’ਚ ਭਾਜਪਾ ਦਾ ਮਹਿਲਾ ਸੰਮੇਲਨ ਕਰਵਾਇਆ ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਭਾਜਪਾ ਦੇ ਘਨੌਰ ਹਲਕੇ ਦੇ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਕਾਸ ਸ਼ਰਮਾ ਵੱਲੋਂ ਘਨੌਰ ਵਿਚ ਮਹਿਲਾਵਾਂ ਦਾ ਭਰਵਾਂ ਇਕੱਠ ਕੀਤਾ ਗਿਆ। ਇਸ ਮੌਕੇ ਵਿਕਾਸ ਸ਼ਰਮਾ ਨੇ ਨਾਰੀ ਸ਼ਕਤੀ ਵੰਦਨ ਬਿੱਲ ਬਾਰੇ ਗੱਲ ਕਰਦਿਆਂ ਕਿਹਾ ਕਿ ਵਿਰੋਧੀ ਪੱਖ—ਕਾਂਗਰਸ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ—ਨੇ ਹਮੇਸ਼ਾ ਮਹਿਲਾਵਾਂ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਬਿੱਲ ਨੂੰ ਰੋਕ ਕੇ ਲੋਕਤੰਤਰ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਗਈ ਹੈ ਅਤੇ ਇਹ ਮਹਿਲਾਵਾਂ ਦੇ ਅਧਿਕਾਰਾਂ ਨਾਲ ਸਿੱਧੀ ਬੇਇਨਸਾਫ਼ੀ ਹੈ। ਵਿਕਾਸ ਸ਼ਰਮਾ ਨੇ ਕਿਹਾ ਕਿ ਜੇ ਮਹਿਲਾਵਾਂ ਨੂੰ 33 ਫੀਸਦੀ ਰਾਖਵਾਂਕਰਨ ਮਿਲਦਾ ਹੈ ਤਾਂ ਉਹ ਰਾਜਨੀਤੀ ਵਿੱਚ ਹੋਰ ਮਜ਼ਬੂਤ ਹੋਣਗੀਆਂ ਅਤੇ ਇਸ ਨਾਲ ਪਰਿਵਾਰਵਾਦੀ ਰਾਜਨੀਤੀ ਨੂੰ ਝਟਕਾ ਲੱਗੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧ ਪੱਖ ਹਮੇਸ਼ਾ ਮਹਿਲਾਵਾਂ ਦੇ ਸਸ਼ਕਤੀਕਰਨ ਨੂੰ ਰੋਕਣ ਦੀ ਕੋਸ਼ਿਸ਼ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਨੇ ਮਹਿਲਾਵਾਂ ਦੇ ਹਿੱਤਾਂ ਲਈ ਕਈ ਮਹੱਤਵਪੂਰਨ ਫੈਸਲੇ ਕੀਤੇ ਹਨ, ਪਰ ਵਿਰੋਧੀ ਪਾਰਟੀਆਂ ਇਸਦਾ ਵੀ ਵਿਰੋਧ ਕਰਦੀਆਂ ਰਹੀਆਂ ਹਨ।ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਆਉਣ ਵਾਲੀਆਂ ਚੋਣਾਂ ਵਿਚ ਵਿਰੋਧੀ ਪਾਰਟੀਆਂ ਨੂੰ ਇਸਦਾ ਜਵਾਬ ਦੇਵੇਗੀ ਅਤੇ ਮਹਿਲਾ ਵਰਗ ਵਿੱਚ ਇਸ ਮਾਮਲੇ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ।