ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦਾ 35ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ
ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ 35ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ
Publish Date: Sat, 09 May 2026 04:22 PM (IST)
Updated Date: Sat, 09 May 2026 04:23 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਇਥੋਂ ਦੇ ਵਿਸ਼ਵਕਰਮਾ ਮੰਦਰ ਸਭਾ ਬਨੂੜੀ ਗੇਟ ਕਾਲਕਾ ਰੋਡ ਰਾਜਪੁਰਾ ਵਿਖੇ ਕਮੇਟੀ ਦੇ ਪ੍ਰਧਾਨ ਵਰਿੰਦਰ ਸਿੰਘ ਮੋਨੀ ਤੇ ਸਮੂਹ ਕਮੇਟੀ ਮੈਂਬਰਾਂ ਦੇ ਸਹਿਯੋਗ ਦੇ ਨਾਲ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦਾ 35ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਉੱਤੇ ਕਾਰੋਬਾਰੀ ਸੰਜੀਵ ਕੁਮਾਰ ਰਾਮਾ ਫਰਨੀਚਰ ਸ਼ਾਮ ਨਗਰ ਰਾਜਪੁਰਾ ਪਹੁੰਚੇ ਅਤੇ ਉਨ੍ਹਾਂ ਵੱਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਮੰਦਰ ਦੇ ਅੰਦਰ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੀ ਮੂਰਤੀ ਅੱਗੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਉੱਤੇ ਯੂਥ ਕਾਂਗਰਸ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਨਿਰਭੈ ਸਿੰਘ ਮਿਲਟੀ ਕੰਬੋਜ ਵੀ ਮੌਜੂਦ ਸਨ। ਇਸ ਮੌਕੇ ਰਵੀ ਕੰਚਨ ਅਤੇ ਧਰੁਵ ਲਾਡਲਾ ਦੀ ਕੀਰਤਨ ਮੰਡਲੀ ਵੱਲੋਂ ਕੀਰਤਨ ਕੀਤਾ ਗਿਆ। ਇਸ ਮੂਰਤੀ ਸਥਾਪਨਾ ਦੇ ਦੌਰਾਨ ਵਿਸ਼ਵਕਰਮਾ ਮੰਦਿਰ ਸਭਾ ਪਟਿਆਲਾ, ਡਕਾਲਾ, ਸਨੋਰ, ਬਨੂੜ, ਮਲੇਰ ਕੋਟਲਾ, ਅਲੀਪੁਰ, ਸ਼ਾਮ ਨਗਰ ਰਾਜਪੁਰਾ, ਰਾਮਗੜ੍ਹੀਆ ਸਭਾ ਰਾਜਪੁਰਾ ਵੱਲੋਂ ਵਿਸ਼ੇਸ਼ ਤੌਰ ਉਤੇ ਸ਼ਿਰਕਤ ਕੀਤੀ। ਇਸ ਦੌਰਾਨ ਕਮੇਟੀ ਦੇ ਪ੍ਰਧਾਨ ਵਰਿੰਦਰ ਸਿੰਘ ਮੋਨੀ, ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖਾ, ਵਰਿੰਦਰ ਕੁਮਾਰ, ਜਸਵੀਰ ਸਿੰਘ, ਮਨੋਜ ਧੀਮਾਨ, ਬਲਰਾਜ ਸਰਨ, ਸ਼ਿਵ ਕੁਮਾਰ ਭੁਰਾ, ਗੁਰਮੀਤ ਸਿੰਘ ਬਿੱਟੂ, ਜਤਿੰਦਰ ਧਿਮਾਨ ਸਮੇਤ ਹੋਰਨਾਂ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ ਅਤੇ ਸਿਰੋਂਪਾਓ ਪਾ ਕੇ ਸਨਮਾਨਿਤ ਕੀਤਾ ਗਿਆ।