ਵੋਕੇਸ਼ਨਲ ਅਧਿਆਪਕਾਂ ਨੇ ਸੰਗਰੂਰ ’ਚ ਕੀਤੀ ਰੈਲੀ
ਵੋਕੇਸ਼ਨਲ ਅਧਿਆਪਕਾਂ ਨੇ ਸੰਗਰੂਰ ’ਚ ਕੀਤੀ ਵਿਸ਼ਾਲ ਰੈਲੀ।
Publish Date: Sat, 09 May 2026 05:11 PM (IST)
Updated Date: Sun, 10 May 2026 04:06 AM (IST)

19 ਮਈ ਦੀ ਮੀਟਿੰਗ ’ਚ ਕੋਈ ਪੱਕਾ ਹੱਲ ਨਾ ਕੱਢਿਆ ਤਾਂ ਸਤੌਜ ਪਿੰਡ ਵਲ ਕੀਤਾ ਜਾਵੇਗਾ ਕੂਚ ਬਲਜਿੰਦਰ ਸਿੰਘ, ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਐੱਨਐੱਸਕਿਊਐੱਫ ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਵੱਲੋਂ ਸੰਗਰੂਰ ਵਿਖੇ ਵਿਸ਼ਾਲ ਪ੍ਰਦਰਸ਼ਨ ਕੀਤਾ ਗਿਆ। ਜਿੱਥੇ ਅਧਿਆਪਕਾਂ ਨੇ ਮੁੱਖ ਮੰਤਰੀ ਦੇ ਘਰ ਅੱਗੇ ਵੱਡਾ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ’ਚ ਪੂਰੇ ਪੰਜਾਬ ਤੋਂ ਪੁੱਜੇ ਅਧਿਆਪਕਾਂ ਵੱਲੋਂ ਸਰਕਾਰ ਦਾ ਜੰਮ ਕੇ ਪਿੱਟ ਸਿਆਪਾ ਕੀਤਾ ਗਿਆ। ਵਿਭਾਗ ਤੇ ਸਰਕਾਰ ਨਾਲ ਅਣਗਿਣਤ ਮੀਟਿੰਗਾਂ ਕਰਨ ਉਪਰੰਤ ਵੀ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਣ ਤੇ ਲਾਰੇ ਲਾਉਣ ਦੀ ਨੀਤੀ ਦਾ ਵਿਰੋਧ ਕੀਤਾ ਗਿਆ। ਅਧਿਆਪਕਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 3670 ਵੋਕੇਸ਼ਨਲ ਨਾਲ ਅਧਿਆਪਕ ਕੰਮ ਕਰ ਰਹੇ ਹਨ। ਜਿਨਾਂ ਨੂੰ ਪੰਜਾਬ ਸਰਕਾਰ ਨੇ ਆਊਟਸੋਰਸ/ਕੰਪਨੀਆਂ ਅਧੀਨ ਭਰਤੀ ਕੀਤਾ ਹੋਇਆ ਹੈ। ਪਿਛਲੇ 12 ਸਾਲਾਂ ਤੋਂ ਇਹ ਕੰਪਨੀਆਂ ਅਧਿਆਪਕਾਂ ਦਾ ਸ਼ੋਸ਼ਣ ਕਰ ਰਹੀਆਂ ਹਨ। ਸਰਕਾਰ ਨੂੰ ਬਾਰ-ਬਾਰ ਇਸ ਬਾਰੇ ਜਾਣੂ ਕਰਵਾਇਆ ਜਾਂਦਾ ਹੈ l ਪੰਜਾਬ ਸਰਕਾਰ ਇਨਾਂ ਪ੍ਰਾਈਵਟ ਕੰਪਨੀਆਂ ਨੂੰ ਪੱਕੇ ਤੌਰ ’ਤੇ ਬਾਹਰ ਕੱਢ ਕੇ ਐਨਐਸਕਿਊਐਫ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ। ਫਰੰਟ ਆਗੂਆਂ ਦਾ ਕਹਿਣਾ ਹੈ ਕਿ ਅਜ ਦਾ ਪ੍ਰਦਰਸ਼ਨ ਇਕ ਸੰਕੇਤ ਸੀ ਜੇਕਰ ਪੰਜਾਬ ਸਰਕਾਰ ਅਤੇ ਸਿਖਿਆ ਵਿਭਾਗ ਵੱਲੋਂ ਕੋਈ ਪੱਕਾ ਹੱਲ ਨਾ ਕੱਢਿਆ ਤਾਂ ਜਲਦ ਹੀ ਸਤੌਜ ਵਿਖੇ ਧਰਨਾ ਲਾਇਆ ਜਾਵੇਗਾ l ਇਸ ਮੌਕੇ ਤ ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ੍ਹ, ਰਣਜੀਤ ਸਿੰਘ ਨਵਾਂਸ਼ਹਿਰ, ਗੁਰਜੀਤ ਬਠਿੰਡਾ, ਸੁਖਰਾਜਵੀਰ ਤਰਨਤਾਰਨ, ਮਹਿਤਾਬ ਫਿਰੋਜ਼ਪੁਰ, ਮਨਪ੍ਰੀਤ ਮੁਕਤਸਰ ਸਾਹਿਬ ਹਾਜਿਰ ਸਨ l