ਗੁਰੂ ਸਾਹਿਬਾਨ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ : ਹੈਪੀ
ਗੁਰੂ ਸਾਹਿਬਾਨ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ : ਹੈਪੀ
Publish Date: Wed, 14 Jan 2026 05:06 PM (IST)
Updated Date: Wed, 14 Jan 2026 05:09 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਅਕਾਲੀ ਦਲ ਬਸੀ ਪਠਾਣਾਂ ਦੀ ਸ਼ਹਿਰੀ ਇਕਾਈ ਦੇ ਪ੍ਰਧਾਨ ਤੇ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਨੇ ਕਿਹਾ ਕਿ ਦਿੱਲੀ ਦੀ ‘ਆਪ’ ਆਗੂ ਆਤਸ਼ੀ ਨੇ ਗੁਰੂ ਸਾਹਿਬ ਦਾ ਅਪਮਾਨ ਕਰਕੇ ਸਿੱਖ ਸ਼ਰਧਾਲੂਆਂ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਆਤਿਸ਼ੀ ਦਾ ਇਹ ਬਿਆਨ ਨਿੰਦਣਯੋਗ ਹੀ ਨਹੀਂ ਨਾ ਕਾਬਿਲੇ ਬਰਦਾਸ਼ਤ ਵੀ ਹੈ। ਆਤਿਸ਼ੀ ਵਲੋਂ ਕੀਤੀਆਂ ਟਿੱਪਣੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੈਲੰਜ ਕਰਨ ਨਾਲ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਗੁਰੂ ਸਾਹਿਬ ਕੋਈ ਰਾਜਨੀਤਿਕ ਵਿਸ਼ਾ ਨਹੀਂ ਹੈ ਅਤੇ ਅਤੇ ਇਹ ਸਜ਼ਾਯੋਗ ਅਪਰਾਧ ਹੈ। ਵਿਧਾਨ ਸਭਾ ਵਰਗੇ ਸੰਵਿਧਾਨਕ ਮੰਚ ਤੋਂ ਅਜਿਹਾ ਬਿਆਨ ਗੰਭੀਰ ਗ਼ੈਰ-ਜ਼ਿੰਮੇਵਾਰੀ ਹੈ। ਇਸ ਮਾਮਲੇ ਵਿੱਚ ਤੁਰੰਤ ਕਾਨੂੰਨੀ ਕਾਰਵਾਈ ਹੋਵੇ ਅਤੇ ਜਵਾਬਦੇਹੀ ਤੈਅ ਕੀਤੀ ਜਾਵੇ। ਇਸ ਮੌਕੇ ਪਰਮਿੰਦਰ ਸਿੰਘ ਤਲਵਾੜਾ, ਹਜੂਰਾ ਸਿੰਘ, ਜਸਪਿੰਦਰ ਸਿੰਘ ਨੌਗਾਵਾਂ, ਮਨਦੀਪ ਸਿੰਘ ਯੂਥ ਆਗੂ ਅਕਾਲੀ ਦਲ, ਬਲਜਿੰਦਰ ਸਿੰਘ ਭੁੱਚੀ, ਹਰਸ਼ਦੀਪ ਸਿੰਘ, ਮਨੀ ਮਹਿਰਾ, ਗੁਰਜੰਟ ਸਿੰਘ, ਦਿਵੇਸ਼ ਕੁਮਾਰ, ਜਗਤਾਰ ਸਿੰਘ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਮੇਲ ਸਿੰਘ ਮੌਜੂਦ ਸਨ।