ਸਰਹਿੰਦ ਵੱਲ ਜਾਣ ਵਾਲੀ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ
ਆਮ ਖਾਸ ਬਾਗ ਚੌਂਕ ਤੋਂ ਸਰਹਿੰਦ ਵੱਲ ਜਾਣ ਵਾਲੀ ਸੜਕ ਉੱਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ
Publish Date: Mon, 20 Apr 2026 05:07 PM (IST)
Updated Date: Mon, 20 Apr 2026 05:09 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਆਮ ਖਾਸ ਬਾਗ ਚੌਕ ਤੋਂ ਸਰਹਿੰਦ ਸ਼ਹਿਰ ਵੱਲ ਜਾਣ ਵਾਲੀ ਖਸਤਾ ਹਾਲਤ ਵਾਲੀ ਸੜਕ ਉੱਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਇਸ ਸੜਕ ਤੋਂ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਲੰਮੇ ਸਮੇਂ ਤੋਂ ਪਰੇਸ਼ਾਨੀ ਝੱਲਣੀ ਪੈ ਰਹੀ ਸੀ। ਸ਼ਹਿਰ ਵਾਸੀਆਂ ਦੀ ਮੰਗ ਉੱਤੇ ਇਹ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਹਲਕੇ ਦੀਆਂ 90 ਫੀਸਦੀ ਸੜਕਾਂ ਉੱਤੇ ਪ੍ਰੀਮਿਕਸ ਪਾ ਰਹੀ ਹੈ। ਵਿਧਾਇਕ ਨੇ ਕਿਹਾ ਕਿ ਵਿਕਾਸ ਕਾਰਜਾਂ ਨਾਲ ਸ਼ਹਿਰ ਦੀ ਨੁਹਾਰ ਬਦਲੀ ਜਾ ਰਹੀ ਹੈ। ਗਲੀਆਂ ਨੂੰ ਇੰਟਰਲਾਕ ਟਾਈਲ ਨਾਲ ਪੱਕਾ ਕੀਤਾ ਜਾ ਰਿਹਾ ਹੈ। ਸੀਵਰੇਜ ਸਿਸਟਮ, ਪੀਣ ਵਾਲੇ ਪਾਣੀ ਦੀਆਂ ਪਾਈਪਾਂ, ਕਮਿਊਨਿਟੀ ਹਾਲ ਤੇ ਪਾਰਕ ਵੀ ਬਣਾਏ ਜਾ ਰਹੇ ਹਨ। ਇਸ ਮੌਕੇ ਪ੍ਰਿਤਪਾਲ ਸਿੰਘ ਜੱਸੀ, ਗੁਰਮੀਤ ਬਾਜਵਾ, ਬਹਾਦਰ ਖਾਨ ਲੰਬੜਦਾਰ ਆਦਿ ਮੌਜੂਦ ਸਨ।