ਹੁਸੈਨਪੁਰਾ ਤੋਂ ਆਦਮਪੁਰ ਤੱਕ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ
ਹੁਸੈਨਪੁਰਾ ਤੋਂ ਆਦਮਪੁਰ ਤੱਕ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ
Publish Date: Thu, 14 May 2026 08:19 PM (IST)
Updated Date: Fri, 15 May 2026 04:16 AM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਵਿਧਾਇਕ ਲਖਬੀਰ ਸਿੰਘ ਰਾਏ ਨੇ ਬਲਾਕ ਸਰਹਿੰਦ ਦੇ ਅਧੀਨ ਆਉਂਦੇ ਪਿੰਡ ਹੁਸੈਨਪੁਰਾ ਵਿਖੇ ਹੁਸੈਨਪੁਰਾ ਤੋਂ ਆਦਮਪੁਰ ਤੱਕ 2 ਕਿਲੋਮੀਟਰ ਲੰਬੀ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ। 32.67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਦਰਜਨ ਪਿੰਡਾਂ ਨੂੰ ਫਾਇਦਾ ਮਿਲੇਗਾ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ। ਇਸ ਮੌਕੇ ਗ੍ਰਾਮ ਪੰਚਾਇਤ ਹੁਸੈਨਪੁਰਾ ਵੱਲੋਂ ਆਏ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਜਵਿੰਦਰ ਸਿੰਘ ਘੁੰਮਣ, ਬਲਜਿੰਦਰ ਆਦਮਪੁਰ, ਕਰਮਜੀਤ ਸਿੰਘ ਜੋਗੀ, ਸਰਪੰਚ ਰਾਜਵਿੰਦਰ ਕੌਰ, ਗੁਰਬਾਜ ਸਿੰਘ, ਜਸਵੰਤ ਸਿੰਘ, ਕਰਮਜੀਤ ਸਿੰਘ, ਕਰਨੈਲ ਸਿੰਘ, ਜਗਤਾਰ ਸਿੰਘ, ਜਗਦੀਪ ਸਿੰਘ, ਅਵਤਾਰ ਸਿੰਘ, ਲਖਬੀਰ ਸਿੰਘ, ਸਾਧੂ ਸਿੰਘ, ਅਨੋਖ ਸਿੰਘ ਅਤੇ ਰਣਜੀਤ ਸਿੰਘ ਵੀ ਮੌਜੂਦ ਸਨ।