ਵਰਕਰ ਕਾਂਗਰਸ ਦੀ ਜਿੱਤ ਯਕੀਨੀ ਬਣਾਉਣਗੇ : ਰਾਮਗੜ੍ਹ
ਵਰਕਰ ਕਾਂਗਰਸ ਦੀ ਜਿੱਤ ਯਕੀਨੀ ਬਣਾਉਣਗੇ : ਰਾਮਗੜ੍ਹ
Publish Date: Mon, 20 Apr 2026 05:00 PM (IST)
Updated Date: Mon, 20 Apr 2026 05:03 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਘੋਲ : ਕਾਂਗਰਸ ਦੇ ਸ਼ਹਿਰੀ ਪ੍ਰਧਾਨ ਕਿਸ਼ੋਰੀ ਗਾਬਾ ਦੇ ਘਰ ਵਾਰਡ 12 ਵਿਚ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਰਾਮਗੜ੍ਹ ਤੇ ਬਲਾਕ ਪ੍ਰਧਾਨ ਸਰਬਜੀਤ ਸਿੰਘ ਵਿਸ਼ੇਸ਼ ਤੌਰ ’ਤੇ ਪੁੱਜੇ। ਮੀਟਿੰਗ ਵਿਚ ਵਾਰਡ ਦੇ ਸਾਰੇ ਨੁਮਾਇੰਦਿਆਂ ਨੇ ਹਿੱਸਾ ਲਿਆ ਤੇ ਆਉਣ ਵਾਲੀਆਂ ਨਗਰ ਪੰਚਾਇਤ ਚੋਣਾਂ ਬਾਰੇ ਚਰਚਾ ਕੀਤੀ। ਸੁਰਿੰਦਰ ਰਾਮਗੜ੍ਹ ਨੇ ਕਿਹਾ ਕਿ ਕਾਂਗਰਸ ਵਰਕਰ ਆਪਣੀ ਮਿਹਨਤ ਨਾਲ ਪਾਰਟੀ ਨੂੰ ਚੋਣਾਂ ਵਿਚ ਜਿੱਤ ਯਕੀਨੀ ਬਣਾਉਣਗੇ। ਇਸ ਮੌਕੇ ਡਾਕਟਰ ਨਰੇਸ਼ ਚੌਹਾਨ, ਨਾਜ਼ਰ ਸਿੰਘ ਪ੍ਰਧਾਨ ਕਿਸਾਨ ਸੈੱਲ, ਮਨਮੋਹਨ ਸਿੰਘ, ਗੁਰਚਰਨ ਸਿੰਘ ਚੰਨੀ ਪ੍ਰਧਾਨ ਐੱਸਸੀ ਸੈੱਲ, ਪਰਮਜੀਤ ਸਿੰਘ ਬਾਗੜੀ, ਰੋਹਿਤ ਸ਼ਰਮਾ, ਤਜਿੰਦਰ ਸਿੰਘ, ਸਰੂਪ ਸਿੰਘ, ਮੰਗਤ ਰਾਮ, ਬਲਜੀਤ ਸਿੰਘ, ਜਸਪ੍ਰੀਤ ਸਿੰਘ, ਪਰਮਜੀਤ ਸਿੰਘ ਤੇ ਸੁਰਜੀਤ ਸਿੰਘ ਹਾਜ਼ਰ ਸਨ।