ਪਿੰਡ ਡੰਘੇੜੀਆ ਵਿਖੇ ਕੁਸ਼ਤੀਆਂ ਕਰਵਾਈਆਂ
ਪਿੰਡ ਡੰਘੇੜੀਆ ਵਿਖੇ ਕੁਸ਼ਤੀ ਦੰਗਲ ਕਰਵਾਇਆ
Publish Date: Thu, 12 Mar 2026 08:08 PM (IST)
Updated Date: Thu, 12 Mar 2026 08:09 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ: ਪਿੰਡ ਡੰਘੇੜੀਆ ਵਿਖੇ ਗ੍ਰਾਮ ਪੰਚਾਇਤ ਅਤੇ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੀਤਲਾ ਮਾਤਾ ਦਾ ਸਾਲਾਨਾ ਮੇਲਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੇਲੇ ਦੇ ਮੌਕੇ ਕੁਸ਼ਤੀਆਂ ਕਰਵਾਇਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਬੀਬੀ ਮਨਦੀਪ ਕੌਰ ਨਾਗਰਾ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਮੇਲੇ ਦੀਆਂ ਤਿਆਰੀਆਂ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਕੁਸ਼ਤੀਆਂ ਪੰਜਾਬ ਦੀ ਪੁਰਾਤਨ ਖੇਡ ਹੈ ਅਤੇ ਇਸ ਨਾਲ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਝਾਨ ਵਧਦਾ ਹੈ ਅਤੇ ਸਿਹਤਮੰਦ ਸਮਾਜ ਦੀ ਨਿਰਮਾਣ ਵਿਚ ਮਦਦ ਮਿਲਦੀ ਹੈ। ਉਨ੍ਹਾਂ ਨੇ ਦੰਗਲ ਵਿਚ ਹਿੱਸਾ ਲੈਣ ਵਾਲੇ ਸਾਰੇ ਪਹਿਲਵਾਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਹਰਪਾਲ ਸਿੰਘ ਡੰਘੇੜੀਆ, ਗੁਰਵਰਿੰਦਰ ਸਿੰਘ, ਮਨਪ੍ਰੀਤ ਬੱਬੂ, ਕਾਕਾ ਸਰਪੰਚ, ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ, ਪਰਮਿੰਦਰ ਸਿੰਘ ਨੋਨੀ, ਹਰਪ੍ਰੀਤ ਸਿੰਘ ਕਾਲਾ, ਮਨਦੀਪ ਸਿੰਘ ਖੇੜਾ, ਭੋਲੀ ਨੰਬਰਦਾਰ, ਜਸਵੀਰ ਕੌਰ ਸਰਪੰਚ, ਡੇਜੀ ਹੰਸਾਲੀ, ਤੇਜਿੰਦਰ ਸਿੰਘ, ਕੇਸਰ ਸਿੰਘ, ਹਰਵਿੰਦਰ ਸਿੰਘ ਲਟੋਰ, ਅਵਤਾਰ ਸਿੰਘ ਹੱਲੋਤਾਲੀ, ਗੁਰਵਿੰਦਰ ਸਿੰਘ ਗੁਣੀਆ ਮਾਜਰਾ ਆਦਿ ਮੌਜੂਦ ਸਨ।