ਦੋ ਭੈਣਾਂ ਨਾਲ ਜਬਰ ਜਨਾਹ ਦੇ ਦੋਸ਼ ਹੇਠ ਨੌਜਵਾਨ ਨਾਮਜ਼ਦ
ਦੋ ਭੈਣਾਂ ਨਾਲ ਜਬਰ ਜਿਨਾਹ ਦੇ ਦੋਸ਼ ਹੇਠ ਨੌਜਵਾਨ ਨਾਮਜ਼ਦ
Publish Date: Sun, 08 Feb 2026 04:21 PM (IST)
Updated Date: Sun, 08 Feb 2026 04:23 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮੂਲੇਪੁਰ ਪੁਲਿਸ ਨੇ ਇਕ ਨੌਜਵਾਨ ਨੂੰ ਦੋ ਭੈਣਾਂ ਨਾਲ ਜਬਰ ਜਨਾਹ ਦੇ ਦੋਸ਼ ਹੇਠ ਨਾਮਜ਼ਦ ਕੀਤਾ ਹੈ। ਇਸ ਮਾਮਲੇ ਵਿਚ 20 ਸਾਲਾ ਪੀੜਤਾ ਨੇ ਪੁਲਿਸ ਕੋਲ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਪਣੇ ਦਾਦਾ-ਦਾਦੀ ਕੋਲ ਰਹਿ ਰਹੀ ਸੀ। ਉਸ ਦੌਰਾਨ ਦੋਸ਼ੀ ਗਗਨਦੀਪ ਨੇ ਉਸ ਨਾਲ ਦੋ ਵਾਰ ਤੇ ਉਸ ਦੇ ਤਾਏ ਦੀ 15 ਸਾਲਾਂ ਨਾਬਾਲਿਗ ਲੜਕੀ ਨਾਲ ਵੀ ਸਰੀਰਕ ਸਬੰਧ ਬਣਾਏ ਅਤੇ ਉਨ੍ਹਾਂ ਦੋਵਾਂ ਦੀ ਆਪਣੇ ਫ਼ੋਨ ਵਿਚ ਵੀਡੀਓ ਬਣਾ ਲਈ। ਹੁਣ ਉਹ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਮੁੜ ਤੋਂ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾ ਰਿਹਾ ਸੀ। ਪੁਲਿਸ ਨੇ ਉਪਰੋਕਤ ਮਾਮਲੇ ’ਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।