ਯੂਥ ਸਰਵਿਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਕਰਵਾਈ
ਯੂਥ ਸਰਵਿਸ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਕਰਵਾਈ
Publish Date: Wed, 11 Mar 2026 06:12 PM (IST)
Updated Date: Wed, 11 Mar 2026 06:15 PM (IST)

ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, •ਪਟਿਆਲਾ : ਯੂਥ ਸਰਵਿਸ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਪਟਿਆਲਾ ਦੇ ਸਹਿਯੋਗ ਨਾਲ ਸਟੇਟ ਕਾਲਜ ਆਫ ਐਜੂਕੇਸ਼ਨ ਵਿਖੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਕਰਵਾਈ ਗਈ। ਜਿਸ ਵਿਚ ਮੁੱਖ ਮਹਿਮਾਨ ਡਾ. ਅਨਹਦ ਗਿੱਲ ਕੋਆਰਡੀਨੇਟਰ ਐੱਨਐੱਸਐੱਸ ਵਿਭਾਗ ਪੰਜਾਬੀ ਯੂਨੀਵਰਸਿਟੀ ਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰੋਫੈਸਰ ਡਾ. ਵਨੀਤਾ ਰਾਣੀ ਪ੍ਰਿੰਸੀਪਲ ਸਟੇਟ ਕਾਲਜ ਆਫ ਐਜੂਕੇਸ਼ਨ ਨੇ ਕੀਤੀ। ਇਸ ਮੌਕੇ ਡਾ ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ ਯੂਥ ਸਰਵਿਸ ਵਿਭਾਗ ਪਟਿਆਲਾ ਨੇ ਸਾਰੇ ਆਏਂ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ। ਵਿਸ਼ੇਸ਼ ਤੌਰ ਪ੍ਰੋਗਰਾਮ ਦੇ ਮੁੱਖ ਬੁਲਾਰੇ ਡਾ. ਰੋਹਿਤ ਗਰਗ ਪ੍ਰੋਫੈਸਰ ਅਤੇ ਮੁਖੀ ਨਸ਼ਾ ਛੁਡਾਊ ਕੇਂਦਰ ਰਾਜਿੰਦਰਾ ਹਸਪਤਾਲ, ਯਾਦਵਿੰਦਰ ਸਿੰਘ ਵਿਰਕ ਕੋਆਰਡੀਨੇਟਰ ਪ੍ਰੋਜੈਕਟ ਦਿਸ਼ਾ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਤੋਂ ਇਲਾਵਾ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਐੱਸਆਈ ਪ੍ਰਦੀਪ ਕੁਮਾਰ ਇੰਚਾਰਜ ਸਾਂਝ ਕੇਂਦਰ ਸਿਟੀ 1, ਡਾ. ਚਾਰੂ ਗੋਤਮ ਫਿਓਜੋਥੈਰਪਰ, ਕੌਂਸਲਰ ਅਮਰਜੀਤ ਕੌਰ, ਕੌਂਸਲਰ ਜਸਪ੍ਰੀਤ ਸਿੰਘ ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ, ਪੋਸਟਰ ਮੇਕਿੰਗ, ਚਾਰਟ ਮੁਕਾਬਲੇ ਦੇ ਜੱਜ ਪ੍ਰੋਫੈਸਰ ਨਵਨੀਤ ਕੌਰ ਜੇਜੀ, ਲੈਕਚਰਾਰ ਗੁਰਸ਼ਰਨਦੀਪ ਸਿੰਘ ਬਰਾੜ ਨੇ ਸ਼ਿਰਕਤ ਕੀਤੀ। ਇਸ ਮੌਕੇ ਡਾ. ਰੋਹਿਤ ਗਰਗ, ਯਾਦਵਿੰਦਰ ਵਿਰਕ, ਡਾ. ਅਨਹਦ ਗਿੱਲ, ਨਵਜੋਤ ਧਾਲੀਵਾਲ, ਡਾਕਟਰ ਮਲਕੀਤ ਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਵਰਗਾਂ ਦੇ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਇੱਕ ਪਲੇਟਫਾਰਮ ’ਤੇ ਇਕਠੇ ਹੋ ਕੇ ਨਸ਼ਿਆਂ ਵਿਰੁੱਧ ਲੜਾਈ ਲੜਨ ਲਈ ਅੱਗੇ ਆਉਣ ਚਾਹੀਦਾ ਹੈ। ਇਸ ਮੌਕੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਸਾਰਿਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ। ਇਸ ਮੌਕੇ ਵੱਖ-ਵੱਖ ਕਾਲਜਾਂ ਦੇ ਐੱਨਐੱਸਐੱਸ ਵਲੰਟੀਅਰਜ਼ ਦਾ ਪੇਂਟਿੰਗ , ਪੋਸਟਰ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਨੂੰ ਸਰਟੀਫਿਕੇਟ, ਮੈਡਲ ਅਤੇ ਸਾਰੇ ਵਲੰਟੀਅਰਜ਼ ਨੂੰ ਰਿਫਰੈਸ਼ਮੈਂਟ ਦਿੱਤੀ ਗਈ।