ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
ਮਾਮਲੇ ਦੀ ਜਾਂਚ ਕਰ ਰਹੇ ਗਾਜੇਵਾਸ ਪੁਲਿਸ ਚੌਕੀ ਦੇ ਏ.ਐੱਸ.ਆਈ. ਹਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਜਸਵਿੰਦਰ ਸਿੰਘ (34), ਨਿਵਾਸੀ ਪਿੰਡ ਅਸਰਪੁਰ ਚੁਪਕੀ ਦੇ ਭਰਾ ਵਿੱਕਰ ਸਿੰਘ ਵਲੋ ਦਰਜ ਕਰਵਾਈ ਸ਼ਿਕਾਇਤ ਅਨੁਸਾਰ, ਬੁੱਧਵਾਰ ਸਵੇਰੇ ਲਗਭਗ 9 ਵਜੇ ਉਸ ਦਾ ਭਰਾ ਕਿਸੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਭਵਾਨੀਗੜ੍ਹ ਵੱਲ ਜਾ ਰਿਹਾ ਸੀ
Publish Date: Thu, 21 May 2026 06:02 PM (IST)
Updated Date: Fri, 22 May 2026 10:52 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਮਾਣਾ : ਸਮਾਣਾ-ਭਵਾਨੀਗੜ੍ਹ ਰੋਡ ਤੇ ਪੈਂਦੇ ਪਿੰਡ ਫ਼ਤਿਹਗੜ੍ਹ ਛੰਨਾ ਨੇੜੇ ਇੱਕ ਕਾਰ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਹਾਦਸੇ ਤੋਂ ਬਾਅਦ ਮੁਲਜ਼ਮ ਚਾਲਕ ਆਪਣੀ ਹਾਦਸਾਗ੍ਰਸਤ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ।
ਮਾਮਲੇ ਦੀ ਜਾਂਚ ਕਰ ਰਹੇ ਗਾਜੇਵਾਸ ਪੁਲਿਸ ਚੌਕੀ ਦੇ ਏ.ਐੱਸ.ਆਈ. ਹਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਜਸਵਿੰਦਰ ਸਿੰਘ (34), ਨਿਵਾਸੀ ਪਿੰਡ ਅਸਰਪੁਰ ਚੁਪਕੀ ਦੇ ਭਰਾ ਵਿੱਕਰ ਸਿੰਘ ਵਲੋ ਦਰਜ ਕਰਵਾਈ ਸ਼ਿਕਾਇਤ ਅਨੁਸਾਰ, ਬੁੱਧਵਾਰ ਸਵੇਰੇ ਲਗਭਗ 9 ਵਜੇ ਉਸ ਦਾ ਭਰਾ ਕਿਸੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਭਵਾਨੀਗੜ੍ਹ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਫ਼ਤਿਹਗੜ੍ਹ ਛੰਨਾ ਨੇੜੇ ਪਹੁੰਚਿਆ ਤਾਂ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਲਾਪਰਵਾਹੀ ਨਾਲ ਆਪਣੀ ਕਾਰ ਉਸ ਦੇ ਮੋਟਰਸਾਈਕਲ ਵਿੱਚ ਮਾਰ ਦਿੱਤੀ।
ਗੰਭੀਰ ਹਾਲਤ ਵਿੱਚ ਜਸਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਅਨੁਸਾਰ, ਪੁਲਿਸ ਨੇ ਮੁਲਜ਼ਮ ਕਾਰ ਚਾਲਕ ਵਿੱਕੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਦੋ ਕਿ ਪੋਸਟਮਾਰਟਮ ਉਪਰਾਂਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।